ਪੰਜਾਬ : ਪੁਲਿਸ ਦੇ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਕੀਤਾ ਗਿਰਫ਼ਤਾਰ, ਦੇਖੋ ਵੀਡੀਓ

ਪੰਜਾਬ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਛੇੜੀ ਗਈ ਮੁਹਿੰਮ ਦੇ ਤਹਿਤ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਪੁਲੀਸ ਵੱਲੋਂ ਮੁਖਬਿਰ ਦੀ ਸੁਚਨਾ ਦੇ ਅਧਾਰ ਤੇ ਵੱਖ ਵੱਖ ਜਗਹਾ ਤੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਤੇ ਇਨ੍ਹਾਂ ਕੋਲੋਂ 310 ਗ੍ਰਾਮ ਦੇ ਕਰੀਬ ਹੈਰੋਇਨ ਕਾਬੂ ਕੀਤੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਜੋਬਨਜੀਤ ਸਿੰਘ ਹੈ ਇਸਦੇ ਖਿਲਾਫ਼ ਪਿਹਲਾਂ ਵੀ ਕਈ ਮਾਮਲੇ ਦਰਜ਼ ਹਨ

ਇਸ ਕੋਲੋ ਲੱਖਣ ਨਾਂ ਦਾ ਨੌਜਵਾਨ ਚੰਡੀਗੜ ਤੋਂ ਨਸ਼ਾ ਲੈਨ ਲਈ ਆਈਆ ਸੀ ਇਨ੍ਹਾਂ ਦੋਵਾਂ ਨੂੰ ਵੀ ਹੈਰੋਇਨ ਦੇ ਨਾਲ ਕਾਬੂ ਕੀਤਾ ਗਿਆ ਹੈ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਪੁੱਛਗਿੱਛ ਕੀਤੀ ਜਾਏਗੀ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਜਾਣਕਾਰੀ ਹਾਸਿਲ ਹੋਣ ਦੀ ਸੰਭਾਵਨਾ ਹੈ।

Comments

Leave a Reply

Your email address will not be published. Required fields are marked *