ਪੰਜਾਬ: ਆਂਗਨਵਾੜੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਘਿਰਾਓ, ਦੇਖੋ ਵੀਡੀਓ

ਗੁਰਦਾਸਪੁਰ: ਅੱਜ ਪੂਰੇ ਪੰਜਾਬ ਵਿਚ ਆਂਗਨਵਾੜੀ ਵਰਕਰਾਂ ਆਪਣੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘੇਰਾਓ ਕੀਤਾ ਹੈ ਜਿਸ ਦੇ ਸੰਬੰਧ ਵਿੱਚ ਅੱਜ ਗੁਰਦਾਸਪੁਰ ਵਿੱਚ ਵੀ ਜ਼ਿਲ੍ਹੇ ਭਰ ਤੋਂ ਆਈਆਂ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਅਤੇ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਹੋਇਆਂ ਟ੍ਰੈਫਿਕ ਨਿਯਮਾਂ ਦੀ ਪ੍ਰਧਾਨ ਬਰਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਆਂਗਣਵਾੜੀ ਵਰਕਰਾਂ ਨਾਲ ਸਰਕਾਰਾਂ ਮਜ਼ਾਕ ਕਰ ਰਹੀਆਂ ਹਨ, ਅਤੇ ਉਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵੱਲੋਂ ਆਂਗਨਵਾੜੀ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਵਿਰੋਧ ਵਿੱਚ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਓਥੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਆਂਗਣਵਾੜੀ ਵਰਕਰਾਂ ਨਾਲ ਸੌਤੇਲਾ ਵਿਹਾਰ ਕਰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਦੇ ਉਪਰ ਬਹੁਤ ਆਸ ਸੀ ਕਿ ਇਸ ਕਾਰਨ ਹੀ ਸਾਨੂੰ ਧੋਖੇ ਵਿੱਚ ਰੱਖਿਆ ਹੈ। ਉਨ੍ਹਾਂ ਦਾ ਬਣਦਾ ਹੱਕ ਅਤੇ ਉਨ੍ਹਾਂ ਦੇ ਪੰਧ ਉਨ੍ਹਾਂ ਨੂੰ ਜਾਰੀ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਅੱਜ ਉਨ੍ਹਾਂ ਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ।

Comments

Leave a Reply

Your email address will not be published. Required fields are marked *