ਪੰਜਾਬ: ਸਸਪੈਂਡ ਪੁਲਿਸ ਮੁਲਾਜ਼ਮ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ, ਇਲਾਕੇ ‘ਚ ਪਹਿਲਾਂ ਵੀ ਹੋ ਚੁਕਿਆ ਮੋਤਾਂ, ਦੇਖੋ ਵੀਡੀਓ

0
1

ਗੁਰਦਾਸਪੁਰ: ਬਟਾਲਾ ਦੇ ਗਾਂਧੀ ਕੈਂਪ ਵਿੱਚ ਊਸ ਵੇਲੇ ਮਾਹੌਲ ਗਮਗੀਨ ਹੋ ਜਦੋ ਕੈਂਪ ਵਿੱਚ ਰਹਿਣ ਵਾਲੇ 25 ਸਾਲਾਂ ਦੇ 
ਸਾਹਿਲ ਕੁਮਾਰ ਨਸ਼ੇ ਕੀ ਓਵਰਡੋਜ਼ ਨਾਲ ਮੋਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਉਹ ਪੁਲਿਸ ਮਹਿਕਮੇ ਵਿਚੋਂ ਨਸ਼ੇ ਦੀ ਆਦਤ ਕਰਨ ਸਸਪੈਂਡ ਚਲ ਰਿਹਾ ਸੀ। ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪੁਲਿਸ ਮੁਲਾਜ਼ਮ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪਿਤਾ ਦੀ ਜਗ੍ਹਾ ਤੇ ਸਾਹਿਲ ਨੂੰ ਪੁਲਿਸ ਮਹਿਕਮੇ ਚ ਸਿਪਾਹੀ ਦੀ ਨੌਕਰੀ ਮਿਲੀ ਸੀ।

ਓਥੇ ਹੀ ਮ੍ਰਿਤਕ ਨੌਜਵਾਨ ਦੀ ਭੈਣ ਅਤੇ ਮਾਮਾ ਜਸਵਿੰਦਰ ਨੇ ਦਸਿਆ ਕਿ ਮ੍ਰਿਤਕ ਸਾਹਿਲ ਕੁਮਾਰ ਨੂੰ ਉਸਦੇ ਪੁਲਿਸ ਮੁਲਾਜ਼ਮ ਪਿਤਾ ਦੀ ਮੌਤ ਤੋਂ ਬਾਅਦ ਪਿਤਾ ਦੀ ਜਗ੍ਹਾ ਤੇ ਪੁਲਿਸ ਮਹਿਕਮੇ ਵਿੱਚ ਸਿਪਾਹੀ ਦੀ ਨੌਕਰੀ ਮਿਲੀ ਸੀ। ਪਰ ਸਾਹਿਲ ਨੂੰ ਨਸ਼ੇ ਦੀ ਆਦਤ ਲੱਗਣ ਕਾਰਨ ਪੁਲਿਸ ਮਹਿਕਮੇ ਨੇ ਸਸਪੈਂਡ ਕਰ ਦਿੱਤਾ ਸੀ। ਪਰਿਵਾਰ ਨੇ ਉਸਦੀ ਨਸ਼ੇ ਦੀ ਆਦਤ ਛੁਡਵਾਉਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਸਭ ਕੁਝ ਵਿਅਰਥ ਗਿਆ ਅਤੇ ਹੁਣ ਉਸੇ ਨਸ਼ੇ ਨੇ ਸਾਹਿਲ ਨੂੰ ਮੌਤ ਦੀ ਅਗੋਸ਼ ਵਿੱਚ ਗਹਿਰੀ ਨੀਂਦ ਸੁਲਾ ਦਿੱਤਾ। ਮਾਂ ਅਤੇ ਭੈਣਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਸੀ।

ਓਥੇ ਹੀ ਮੁਹੱਲਾ ਗਾਂਧੀ ਕੈਂਪ ਦੇ ਐਮ ਸੀ ਹੀਰਾ ਲਾਲ ਨੇ ਸਾਹਿਲ ਦੀ ਓਵਰ ਡੋਜ ਨਾਲ ਹੋਈ ਮੌਤ ਬਾਰੇ ਦਸਦੇ ਹੋਏ ਕਿਹਾ ਕਿ ਗਾਂਧੀ ਕੈਂਪ ਵਿੱਚ ਨਸ਼ੇ ਕਾਰਨ ਪਹਿਲਾ ਵੀ ਦੋ ਨੌਜਵਾਨਾਂ ਦੀ ਮੌਤ ਹੋ ਚੁਕੀ ਹੈ। ਓਹਨਾਂ ਕਿਹਾ ਪੁਲਿਸ ਦੀਆਂ ਅੱਖਾਂ ਸਾਹਮਣੇ ਗਾਂਧੀ ਕੈਂਪ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ।

LEAVE A REPLY

Please enter your comment!
Please enter your name here