ਪੰਜਾਬ ਪੁਲਿਸ ਤੇ ਹਿਮਾਚਲ ਪੁਲੀਸ ਨੇ ਸਾਂਝੇ ਤੌਰ ਤੇ ਕੀਤੀ ਚੈਕਿੰਗ, ਦੇਖੋ ਵਿਡਿਓ

ਸ਼੍ਰੀ ਅਨੰਦਪੁਰ ਸਾਹਿਬ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਸੂਬੇ ਭਰ ਵਿਚ ਇੰਟਰ-ਸਟੇਟ ਨਾਕੇ ਲਗਾਏ ਗਏ ਹਨ । ਇਸੇ ਮੁਹਿੰਮ ਤਹਿਤ ਐਸਐਸਪੀ ਰੂਪਨਗਰ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਸ਼੍ਰੀ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਆਪਰੇਸ਼ਨ ਸੀਲ 3 ਤਹਿਤ ਹਿਮਾਚਲ ਪ੍ਰਦੇਸ਼ ਦੇ ਨਾਲ ਲਗਦੇ ਇਲਾਕਿਆਂ ਉਤੇ ਨਾਕੇ ਲਗਾ, ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਸ਼੍ਰੀ ਅਨੰਦਪੁਰ ਸਾਹਿਬ ਨੈਣਾ ਦੇਵੀ ਰੋਡ ਤੇ ਬਾਰਡਰ ਉੱਤੇ ਪੰਜਾਬ ਤੇ ਹਿਮਾਚਲ ਪੁਲੀਸ ਵਲੋਂ ਨਰਾਤਿਆਂ ਦੇ ਚੱਲਦੇ ਵਾਹਨਾਂ ਦੀ ਚੈਕਿੰਗ ਕੀਤੀ ਗਈ । ਇਸ ਮੌਕੇ ਐਸਐਸਪੀ ਰੋਪੜ ਵਿਵੇਕਸ਼ੀਲ ਸੋਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਆਪਰੇਸ਼ਨ ਸੀਲ 3 ਤਹਿਤ ਜ਼ਿਲ੍ਹੇ ਦੇ ਹਿਮਾਚਲ ਪ੍ਰਦੇਸ ਨਾਲ ਲਗਦੇ ਵੱਖ-ਵੱਖ 7 ਥਾਵਾਂ ਉਤੇ ਇਹ ਇੰਟਰ-ਸਟੇਟ ਨਾਕੇ ਲਗਾਏ ਗਏ ਹਨ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਦੁਆਰਾ ਸੂਬੇ ਅੰਦਰ ਕੋਈ ਗਲਤ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ।

ਇਸੀ ਤਹਿਤ ਸ਼੍ਰੀ ਅਨੰਦਪੁਰ ਸਾਹਿਬ ਮਾਤਾ ਨੈਣਾ ਦੇਵੀ ਰੋਡ ਤੇ ਬਾਰਡਰ ਉੱਤੇ ਹਿਮਾਚਲ ਤੇ ਪੰਜਾਬ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ਖਿਲਾਫ ਇਹ ਨਾਕੇਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ, ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤੇ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ । ਉਨ੍ਹਾਂ ਦੱਸਿਆ ਹੈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ‘ਤੇ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ, ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਸਖ਼ਤ ਨਾਕੇ ਲਗਾਏ ਗਏ ।

Comments

Leave a Reply

Your email address will not be published. Required fields are marked *