ਜਲੰਧਰ : ਇਸ ਇਲਾਕੇ ‘ਚ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਹੋਏ ਪਰੇਸ਼ਾਨ, ਦੇਖੋ ਵਿਡਿਓ

ਜਲੰਧਰ :  ਵੈਸਟ ਹਲਕੇ ਦੇ ਮੁਹਲਾ ਬਸਤੀ ਸ਼ੇਖ ਮੰਜੀਤ ਨਗਰ ਰੋੜ ਮੁਹਲਾ ਦੇ ਸਮਾਰਟ ਸਿਟੀ ਮੁਹਲਾ ਦੇਖਣ ਨੂੰ ਮਿਲਿਆ ਜਿਥੇ ਕਿ ਜਲੰਧਰ ਵੈਸਟ ਦੇ ਬਸਤੀ ਸ਼ੇਖ ਏਰੀਏ ਦੇ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਮੁਹਲੇ ਵਿੱਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆਂ ਆ ਰਹੀ ਹੈ। ਜਿਸ ਕਾਰਨ ਆਨ ਜਾਨ ਵਾਲ਼ੇ ਲੋਕਾਂ ਨੂੰ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਕੂਲਾ ਤੋਂ ਆਨੰਦੇ ਜਾਂਦੇ ਛੋਟੇ ਬੱਚੇ ਪਾਣੀ ਵਿੱਚ ਡਿੱਗ ਜਾਂਦੇ ਹਨ ਕਈ ਵਾਰ ਛੋਟੇ ਬੱਚਿਆਂ ਨੂੰ ਸਟਾ ਵੀ ਲਗਿਆਂ ਅਤੇ ਕਈ ਘਰਾਂ ਵਿੱਚ ਅਲੱਗ ਅਲੱਗ ਕਿਸਮਾਂ ਦੀਆਂ ਬਿਮਾਰੀਆਂ ਨੇਂ ਘੇਰਿਆਂ ਹੋਇਆ ਹੈ।

ਇਸ ਵਜ਼ੋਂ ਸਾਰੇ ਮੁਹਲਾ ਵਾਸੀ ਬਹੁਤ ਪ੍ਰੇਸ਼ਾਨ ਹਨ, ਇਸ ਸਬੰਧੀ ਉਨ੍ਹਾਂ ਵੱਲੋਂ ਕਈ ਵਾਰ ਇਲਾਕੇ ਦੇ ਕੌਂਸਲਰ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਨਗਰ ਨਿਗਮ ਨੂੰ ਕਈ ਵਾਰ‌ ਸ਼ਿਕਾਇਤਾ ਵੀ ਦਿੱਤੀਆਂ ਗਈਆਂ ਪਰ‌ ਪ੍ਰਸ਼ਾਸਨ ਵੱਲੋਂ ਇਸ ਸਮੱਸਿਆਂ ਦਾ ਕੋਈ ਵੀ ਹਲ ਨਹੀਂ ਕੀਤਾ ਗਿਆ। ਜਿਸ ਕਾਰਨ ਮੁਹੱਲਾ ਵਾਸੀਆਂ ਨੂੰ ਕਾਫ਼ੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹਲਾ ਵਾਸੀਆਂ ਵੱਲੋਂ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੀ ਇਸ ਸਮੱਸਿਆਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।

Comments

Leave a Reply

Your email address will not be published. Required fields are marked *