ਪੰਜਾਬ: 3 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਚੰਡੀਗੜ੍ਹ/ਹੁਸ਼ਿਆਰਪੁਰ : ਮਾਤਾ ਚਿੰਤਪੁਰਨੀ ਦੇ ਮੇਲਿਆਂ ਦੇ ਚੱਲਦੇ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ’ਤੇ ਪੰਜਾਬ ਦੀ ਹੱਦ ਅੰਦਰ ਪੈਂਦੇ ਸਾਰੇ ਸ਼ਰਾਬ ਦੇ ਠੇਕੇ ਤਿੰਨ ਦਿਨਾਂ ਲਈ ਬੰਦ ਰੱਖੇ ਜਾਣਗੇ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਖੁਦ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਆਖਿਆ ਕਿ ਮਾਤਾ ਚਿੰਤਪੁਰਨੀ ਜੀ ਦੇ ਮੇਲੇ ਦੀ ਸਭਨਾਂ ਨੂੰ ਮੁਬਾਰਕਵਾਦ। ਮਾਤਾ ਚਿੰਤਪੁਰਨੀ ਦਰਬਾਰ ਨੂੰ ਜਾਣ ਵਾਲੀ ਸੰਗਤ ਦੀਆਂ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ’ਤੇ ਪੰਜਾਬ ਦੀ ਹੱਦ ਅੰਦਰ ਪੈਂਦੇ ਸਾਰੇ ਸ਼ਰਾਬ ਦੇ ਠੇਕੇ 3 ਦਿਨ (23-24-25 ਅਗਸਤ) ਤੱਕ ਬੰਦ ਰਹਿਣਗੇ।

Comments

Leave a Reply

Your email address will not be published. Required fields are marked *