ਪੰਜਾਬ : ਸਕੂਲ ਬੱਸ ਹੇਠਾਂ ਆਉਣ ਕਾਰਨ 5 ਸਾਲ ਦੇ ਬੱਚੇ ਦੀ ਮੌਤ

ਸ੍ਰੀ ਹਰਗੋਬਿੰਦਪੁਰ: 5 ਸਾਲ ਦੇ ਬੱਚੇ ਦੀ ਸਕੂਲੀ  ਬੱਸ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀਆਂ ਚੀਮਾ ਖੁੱਡੀ ਦਾ ਰਹਿਣ ਵਾਲਾ ਹੈ, ਜਿਸ ਦੀ ਉਮਰ 5 ਸਾਲ ਦੀ ਹੈ ਉਹ ਸੈਂਟਰਲ ਪਬਲਿਕ ਸਕੂਲ ਵਿੱਚ ਨਰਸਰੀ ਕਲਾਸ ਦਾ ਵਿਦਿਆਰਥੀ ਸੀ। ਅੱਜ ਉਸ ਸਮੇਂ ਹਾਦਸਾ ਵਾਪਰਿਆ ਜਦੋਂ ਬੱਚਿਆਂ ਨੂੰ ਘਰ ਵਿੱਚ ਘਰਾਂ ਵਿੱਚ ਛੱਡਣ ਲਈ ਬਸ ਚੀਮਾ ਖੁੱਡੀ ਵਿੱਚ ਪੁਜੀ ਤਾਂ ਬਦਕਿਸਮਤੀ ਹਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐੱਸ ਪੀ ਰਜੇਸ਼ ਕੱਟੜ ਅਤੇ ਸ੍ਰੀ ਹਰਗੋਬਿੰਦਪੁਰ ਪੁਰ ਦੇ ਐਸ ਐਚ ਓ ਮੈਡਮ ਬਲਜੀਤ ਕੌਰ ਸਰਾਂ ਆਪਣੇ ਪੁਲਿਸ ਕਰਮਚਾਰੀਆਂ ਸਮੇਤ ਘਟਨਾ ਵਾਲੀ ਥਾਂ ਤੇ ਪਿੰਡ ਚੀਮਾ ਖੁੱਡੀ ਵਿਖੇ ਪੁੱਜੇ। ਜਿੱਥੇ ਉਨ੍ਹਾਂ ਨੇ ਮਿਰਤਕ ਬੱਚੇ ਦੀ ਦੇਹ ਅਤੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।

Comments

Leave a Reply

Your email address will not be published. Required fields are marked *