ਪੰਜਾਬ : ਬੀਐਸਐਫ ਨੇ ਤਿੰਨ ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ : ਸੀਆਈ ਸਟਾਫ ਟੀਮ ਵੱਲੋਂ ਬੀਐਸਐਫ ਦੇ ਸਹਿਯੋਗ ਨਾਲ ਖਾਲੜਾ ਦੇ ਰਹਿਣ ਵਾਲੇ ਇਕ ਕਿਸਾਨ ਦੇ ਖੇਤਾਂ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸਰਕਾਰੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀਆਈਡੀ ਅਮ੍ਰਿਤਸਰ ਦੇ ਅਧਿਕਾਰੀਆਂ ਨੂੰ ਇਤਲਾਹ ਦਿੱਤੀ ਕਿ ਖਾਲੜਾ ਪਿੰਡ ਦੇ ਰਹਿਣ ਵਾਲੇ ਕਿਸਾਨ ਦੇ ਖੇਤਾਂ ਵਿੱਚ ਹੈਰੋਇਨ ਲੁਕੋ ਕੇ ਰੱਖੀ ਹੋਈ ਹੈ।

ਜਿਸ ਤੇ ਸੀਆਈਡੀ ਇੰਸਪੈਕਟਰ ਅਰਨੁਮ ਨਾਥ ਵੱਲੋਂ ਬੀਐਸਐਫ ਅਧਿਕਾਰੀਆਂ ਨਾਲ ਰਾਬਤਾ ਕਰਕੇ ਦੱਸੀ ਹੋਈ, ਜਗ੍ਹਾ ਤੇ ਛਾਪਾ ਮਾਰਕੇ ਪਿੰਡ ਖਾਲੜਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਪੁੱਤਰ ਪੂਰਨ ਸਿੰਘ ਦੇ ਖੇਤਾਂ ‘ਚੋਂ ਨਹਿਰ ਦੇ ਪੁਲ ਹੇਠ ਦੱਬੀ 3 ਕਿਲੋ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਸੂਤਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਤਾਂ ਜੋ ਪਤਾ ਲਗਾਇਆ ਜਾ ਸਕੇ, ਬਰਾਮਦ ਕੀਤੀ ਗਈ ਹੈਰੋਇਨ ਮਾਰੂ ਨਸ਼ੇ ਹੈਰੋਇਨ ਦੀ ਸਪਲਾਈ ਕਿਸ ਤਰ੍ਹਾਂ ਕਰਕੇ ਭਾਰਤ ਲਿਆਂਦੀ ਜਾ ਰਹੀ ਹੈ।

Comments

Leave a Reply

Your email address will not be published. Required fields are marked *