ਪੰਜਾਬ : ਪਿਆਰ ‘ਚ ਪ੍ਰੇਮੀ ਨਾਲ ਅੰਨੀ ਮਾਂ ਨੇ ਬੱਚੀ ਦਾ ਕੀਤਾ ਕਤਲ, ਦੇਖੋ ਵੀਡੀਓ

ਅੰਮ੍ਰਿਤਸਰ: ਖਿਆਲਾ ਕਲਾਂ ਦੇ ਵਿੱਚ ਦਿਲ ਦਹਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਕੁੜੀ ਜਿਸ ਦਾ ਨਾਮ ਜੋਤੀ ਦੱਸਿਆ ਜਾ ਰਿਹਾ ਉਸ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੀ ਹੀ ਛੋਟੀ ਬੱਚੀ ਦਾ ਕਤਲ ਕੀਤਾ ਗਿਆ ਹੈ ਅਤੇ ਉਸ ਦੀ ਲਾਸ਼ ਨੂੰ ਨਜ਼ਦੀਕ ਨਹਿਰ ਸੁੱਟਿਆ ਗਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਵਿੱਚ ਉਸ ਬੱਚੀ ਦੇ ਪਿਤਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਮਿਤਿਕ ਬੱਚੇ ਦੀ ਮਾਂ ਜੋਤੀ ਅਤੇ ਉਸ ਦੇ ਪ੍ਰੇਮੀ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮ੍ਰਿਤਕ ਬੱਚੀ ਦੀ ਲਾਸ਼ ਨੂੰ ਵੀ ਜਲਦ ਹੀ ਲੱਭਿਆ ਜਾਵੇਗਾ।

ਦੱਸਿਆ ਜਾ ਰਿਹਾ ਹੈ ਕਿ ਪਿਆਰ ਵਿੱਚ ਅੰਨੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਆਪਣੀ ਛੋਟੀ ਬੱਚੀ ਦਾ ਕਤਲ ਕਰ ਦਿੱਤਾ। ਪਿਤਾ ਵੱਲੋਂ ਜਿੰਵੇ ਹੀ ਆਪਣੀ ਧਰਮ ਪਤਨੀ ਦੇ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵੱਲੋਂ ਦੱਸਿਆ ਗਿਆ ਕਿ ਉਸ ਦੀ ਬੇਟੀ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਵੀ ਹੋ ਚੁੱਕਾ ਹੈ। ਲੇਕਿਨ ਜਦੋਂ ਮ੍ਰਿਤਕ ਬੱਚੀ ਦੇ ਪਿਤਾ ਵੱਲੋਂ ਸਖ਼ਤੀ ਦੇ ਨਾਲ ਪੁੱਛ ਗਿੱਛ ਕੀਤੀ ਗਈ ਤਾਂ ਸੱਚਾਈ ਕੁਛ ਹੋਰ ਹੀ ਨਿਕਲੀ। ਜਿਸ ਤੋਂ ਬਾਅਦ ਬੂਟਾ ਸਿੰਘ ਜੋ ਕਿ ਮ੍ਰਿਤਕ ਬੱਚੀ ਮੰਨਤਪ੍ਰੀਤ ਕੌਰ ਦਾ ਪਿਤਾ ਹੈ। ਉਸ ਵੱਲੋਂ ਅੰਮ੍ਰਿਤਸਰ ਦੇ ਸਦਰ ਥਾਣੇ ਦੇ ਵਿੱਚ ਮਾਮਲਾ ਦਰਜ ਕਰਵਾਇਆ ਗਿਆ। ਜਿਸ ਤੋਂ ਬਾਅਦ ਪੁਲਿਸ ਵਲੋਂ ਵੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਓਥੇ ਹੀ ਮ੍ਰਿਤਕ ਬੱਚੀ ਦੇ ਪਿਤਾ ਬੂਟਾ ਸਿੰਘ ਦਾ ਕਹਿਣਾ ਹੈ  2 ਮਹੀਨੇ ਪਹਿਲਾਂ ਹੀ ਉਸ ਨੂੰ ਛੱਡ ਕੇ ਆਪਣੇ ਆਸ਼ਿਕ ਸੂਰਜ ਦੇ ਨਾਲ ਲੱਗ ਪਈ ਸੀ।

ਜਿਸ ਤੋਂ ਬਾਅਦ ਉਸ ਵੱਲੋਂ ਆਪਣੀ ਬੱਚੀ ਨੂੰ ਮਿਲਣ ਦੀ ਤਾਂਘ ਜਿਤਾਈ ਗਈ ਤਾਂ ਉਸ ਵੱਲੋਂ ਮੌਤ ਹੋਣ ਦੀ ਖਬਰ ਦੱਸੀ ਗਈ। ਜਿਸ ਤੋਂ ਬਾਅਦ ਉਸ ਨੂੰ ਸ਼ੱਕ ਹੋਇਆ ਤਾਂ ਉਸ ਵੱਲੋਂ ਪੁੱਛਿਆ ਗਿਆ ਤਾਂ ਸੱਚਾਈ ਬਿਆਨ ਕੀਤੀ ਕਿ ਉਸ ਦਾ ਕਤਲ ਕਰਕੇ ਉਸਦੀ ਲਾਸ਼ ਨੂੰ ਸੁੱਟ ਦਿੱਤਾ ਗਿਆ ਹੈ। ਉੱਥੇ ਇਹ ਮ੍ਰਿਤਕ ਪਿਓ ਨੇ ਹੁਣ ਪ੍ਰਸ਼ਾਸਨ ਅੱਗੇ ਅਪੀਲ ਕੀਤੀ ਹੈ ਕਿ ਇਹਨਾਂ ਦੋਨਾਂ ਦੇ ਖ਼ਿਲਾਫ਼ ਸਭ ਤੋਂ ਸਖਤ ਕਾਰਵਾਈ ਕੀਤੀ ਜਾਵੇ। ਦੂਸਰੇ ਪਾਸੇ ਜਿਸ ਔਰਤ ਵੱਲੋਂ ਆਪਣੀ ਧੀ ਦਾ ਕਤਲ ਕੀਤਾ ਗਿਆ ਹੈ। ਜਦੋਂ ਉਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਸਾਰੀ ਕਹਾਣੀ ਪੁੱਛੀ ਗਈ ਤਾਂ ਉਸ ਵੱਲੋਂ ਕੈਮਰੇ ਦੇ ਸਾਹਮਣੇ ਸਾਰੀ ਕਹਾਣੀ ਦੱਸੀ। ਉਸਨੇ ਦਸਿਆ ਕਿ ਕਿਸ ਤਰ੍ਹਾਂ ਉਸ ਵੱਲੋਂ ਆਪਣੀ ਧੀ ਦਾ ਕਤਲ ਕੀਤਾ ਗਿਆ। ਉਸਨੇ ਕਿਸ ਤਰਾਂ ਸੂਰਜਭਾਲ ਨਾਲ ਮਿਲ ਕੇ ਆਪਣੀ ਧੀ ਨੂੰ ਨਹਿਰ ਵਿਚ ਸੁੱਟਿਆ। ਦਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਖੁਦ ਬੂਟਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਲੋਂ ਮਰਤਿਕ ਲੜਕੀ ਦੀ ਮਾਂ ਦੀ ਵੀਡੀਓ ਬਣਾਈ ਗਈ ਹੈ।

ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਸੀਂ ਮ੍ਰਿਤਕ ਬੱਚੀ ਦੇ ਪਿਤਾ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਰਹੇ ਹਾਂ ਅਤੇ ਜਾਣਕਾਰੀ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਅਨਮੋਲਕ ਸਿੰਘ ਨੇ ਦੱਸਿਆ ਕਿ ਹੁਣ ਅਸੀਂ ਨਜਦੀਕ ਥਾਣਿਆਂ ਦੇ ਵਿੱਚ ਵੀ ਸੰਪਰਕ ਕਰ ਰਹੇ ਹਾਂ ਕਿ ਕੁਝ ਦਿਨ ਪਹਿਲਾਂ ਤਾਂ ਛੋਟੀ ਬੱਚੀ ਦੀ ਕਿਸੇ ਦੀ ਲਾਸ਼ ਹਾਂ ਬਰਾਮਦ ਨਹੀਂ ਹੋਈ। ਪੁਲਿਸ ਨੇ ਕਿਹਾ ਕਿ ਜੇਕਰ ਕੋਈ ਸੂਚਨਾ ਮਿਲਦੀ ਹੈ ਤਾਂ ਉਸੇ ਤਹਿਤ ਹੀ ਅਸੀਂ ਕਾਰਵਾਈ ਕਰਾਂਗੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਵੱਲੋਂ ਜੋਤੀ ਨੂੰ ਅਤੇ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਤਾਂ ਜੋ ਕਿ ਸਾਰੀ ਸੱਚਾਈ ਸਾਹਮਣੇ ਆ ਸਕੇ।

ਇੱਥੇ ਦੱਸਣਯੋਗ ਹੈ ਕਿ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਉਸ ਵੱਲੋਂ ਹੁਣ ਛਾਣਬੀਨ ਕੀਤੀ ਜਾ ਰਹੀ ਹੈ। ਲੇਕਿਨ ਇਹ ਪਹਿਲਾ ਮਾਮਲਾ ਨਹੀਂ ਹੈ ਕਿ ਕਲਯੁਗੀ ਮਾਂ ਨੇ ਆਪਣੀ ਧੀ ਨੂੰ ਆਪਣੇ ਆਸ਼ਿਕ ਦੇ ਕਰਕੇ ਮੌਤ ਦੇ ਘਾਟ ਉਤਾਰਿਆ। ਇਸ ਤਰਾਂ ਦੇ ਬਹੁਤ ਸਾਰੇ ਮਾਮਲੇ ਪਹਿਲਾਂ ਵੀ ਆ ਚੁੱਕੇ ਹਨ। ਜਿਸ ਵਿੱਚ ਮਾਂ ਵੱਲੋਂ ਆਪਣੀ ਧੀ ਦਾ ਕਤਲ ਕੀਤਾ ਗਿਆ ਹੋਵੇ। ਪੁਲਿਸ ਅਧਿਕਾਰੀਆਂ ਵੱਲੋਂ ਹੁਣ ਜਲਦ ਤੋਂ ਜਲਦ ਬੱਚੀ ਦੀ ਲਾਸ਼ ਨੂੰ ਲੱਭਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਅਰੋਪੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਹੁਣ ਵੇਖਣਾ ਹੋਵੇਗਾ ਕਿ ਪੁਲਸ ਅਧਿਕਾਰੀ ਕਦੋਂ ਤੱਕ ਉਸ ਕਲਯੁਗੀ ਮਾਂ ਨੂੰ ਅਤੇ ਉਸਦੇ ਆਸ਼ਿਕ ਨੂੰ ਫੜ ਕੇ ਜੇਲ ਕਦੋ ਭੇਜਦੀ ਹੈ। ਅਤੇ ਕੀ ਉਸ ਧੀ ਨੂੰ ਇਨਸਾਫ਼ ਮਿਲ ਪਾਉਂਦਾ ਹੈ ਜਾ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Comments

Leave a Reply

Your email address will not be published. Required fields are marked *