ਪੰਜਾਬ : ਦਰਬਾਰ ਸਾਹਿਬ ‘ਚ ਨਤਮਸਤਕ ਹੋਏ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ, ਦੇਖੋ ਵੀਡਿਓ

ਅੰਮ੍ਰਿਤਸਰ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ ਹੋਏ ਹਨ। ਇਸ ਦੌਰਾਨ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਕਈ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਨਾਲ ਮੌਜੂਦ ਰਹੇ ਅਤੇ ਭਾਰੀ ਪੁਲਿਸ ਫੋਰਸ ਦੇ ਵਿੱਚ ਰਾਹੁਲ ਗਾਂਧੀ ਨੇ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟਿਕਾਇਆ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਰਾਹੁਲ ਗਾਂਧੀ ਦਾ ਨਿੱਜੀ ਦੌਰਾ ਹੈ ਅਤੇ ਰਾਹੁਲ ਗਾਂਧੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਪੰਜ ਤੋਂ ਛੇ ਘੰਟੇ ਤੱਕ ਸੇਵਾ ਵੀ ਕਰਨਗੇ।

ਇਸ ਤੋਂ ਪਹਿਲਾਂ ਜਨਵਰੀ ‘ਚ ਰਾਹੁਲ ਗਾਂਧੀ ਆਪਣੀ ਭਾਰਤ ਜੋੜੋ ਯਾਤਰਾ ਦੌਰਾਨ ਅੰਮ੍ਰਿਤਸਰ ਆਏ ਸਨ। ਉਦੋਂ ਵੀ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਹੀ ਮੱਥਾ ਟੇਕਿਆ ਸੀ। ਰਾਹੁਲ ਗਾਂਧੀ ਦੀ ਫੇਰੀ ਨੂੰ ਲੈ ਪੁਲਿਸ ਵਲੋਂ ਕਰੜੇ ਸੁਰਖਿਆ ਪ੍ਰਬੰਧ ਕੀਤੇ ਗਏ ਹਨ। ਇੱਕ ਦਿਨਾ ਨਿਜੀ ਦੌਰੇ ਤੇ ਪਹੁੰਚੇ ਰਾਹੁਲ ਗਾਂਧੀ ਦੇ ਦੌਰੇ ਨੂੰ ਪੂਰੀ ਤਰਾਂ ਨਾਲ ਗੁਪਤ ਰਖਿਆ ਗਿਆ ਸੀ। ਰਾਹੁਲ ਗਾਂਧੀ ਨਾਲ ਜਿਆਦਾਤਰ ਕਾਗਰਸ ਦੇ ਆਗੂ ਨਜ਼ਰ ਨਹੀਂ ਆਏ।

Comments

Leave a Reply

Your email address will not be published. Required fields are marked *