ਜਲੰਧਰ : 12 ਕਰੋੜ ਦੀ ਲਾਗਤ ਨਾਲ ਜਲੰਧਰ ਰੋਡ ਦਾ ਕੰਮ ਹੋਇਆ ਸ਼ੁਰੂ, ਦੇਖੋ ਵੀਡਿਓ

ਬਟਾਲਾ : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਟਾਲਾ ਸ਼ਹਿਰ ਦੀਆਂ ਧਾਰਮਿਕ ਸਖਸ਼ੀਅਤਾਂ ਦੇ ਹੱਥੋਂ 12 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਜਲੰਧਰ ਬਾਈਪਾਸ ਨੇੜੇ ਵੰਡਰ ਹੋਟਲ ਤੋਂ ਹੰਸਲੀ ਪੁਲ ਨੇੜੇ ਉਲੰਪੀਅਨ ਸੁਰਜੀਤ ਸਿੰਘ ਚੌਂਕ ਤੱਕ ਸੜਕ ਚੌੜੀ ਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੁਬਾਰਕ ਮੌਕੇ ਧਾਰਮਿਕ ਸਖਸ਼ੀਅਤਾਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕੀਤੇ ਜਾ ਰਹੇ, ਵਿਕਾਸ ਕੰਮਾਂ ਦੀ ਸਰਾਹਨਾ ਕੀਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਪਰਮਾਤਮਾ ਵਿਧਾਇਕ ਸ਼ੈਰੀ ਕਲਸੀ ਨੂੰ ਹੋਰ ਬੱਲ ਤੇ ਸ਼ਕਤੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਹਿੰਮਤ ਬੱਖਸ਼ੇ।

ਓਹਨਾ ਕਿਹਾ ਕਿ ਜਲੰਧਰ-ਬਟਾਲਾ ਰੋਡ ਸੜਕ ਚੌੜੀ ਹੋਣ ਨਾਲ ਆਵਾਜਾਈ ਦੀ ਵੱਡੀ ਸਹੂਲਤ ਤੇ ਰਾਹਤ ਮਿਲੇਗੀ। ਇਸ ਰੋਡ ਤੇ ਵੱਖ-ਵੱਖ ਸਕੂਲ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਸਮੇਤ ਹੋਰ ਵੱਖ-ਵੱਖ ਸੰਸਥਾਵਾਂ ਤੇ ਵਪਾਰਿਕ ਅਦਾਰੇ ਹੋਣ ਕਾਰਨ ਆਵਾਜਾਈ ਦੋਰਾਨ ਕਾਫੀ ਮੁਸ਼ਕਲਿ ਪੇਸ਼ ਆਉਂਦੀ ਸੀ, ਪਰ ਹੁਣ ਸੜਕ ਚੌੜੀ ਹੋਣ ਨਾਲ ਟਰੈਫਿਕ ਵਿੱਚ ਬਹੁਤ ਰਾਹਤ ਮਿਲੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

ਉਨਾਂ ਦੱਸਿਆ ਕਿ ਸ਼ਹਿਰ ਦੇ ਮੁੱਖ ਚੌਂਕਾਂ ਨੂੰ ਚੋੜਿਆਂ ਕੀਤਾ ਗਿਆ ਹੈ। ਜਲੰਧਰ ਰੋਡ ਤੋਂ ਹੰਸਲੀ ਪੁਲ ਤੱਕ ਸੜਕ ਨੂੰ ਚੋੜਾ ਕਰਨ ਦਾ ਕੰਮ ਸ਼ੁਰੂ ਹੋ ਗਿਆ। ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਨੂੰ ਹੁਣ 15 ਫੁੱਟ ਚੋੜਿਆਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦ ਜਲੰਧਰ ਬਾਈਪਾਸ ਤੇ ਸ਼ਾਨਦਾਰ ਐਂਟਰੀ ਗੇਟ ਦੀ ਉਸਾਰੀ ਵੀ ਕਰਵਾਈ ਜਾਵੇਗੀ। ਅੰਮ੍ਰਿਤਸਰ-ਗੁਰਦਾਸਪੁਰ ਰੋਡ ਨੂੰ ਚੋੜਾ ਤੇ ਸੁੰਦਰ ਬਣਾਉਣ ਲਈ ਜਲਦ ਵਿਕਾਸ ਕੰਮ ਸ਼ੁਰੂ ਹੋਵੇਗਾ। ਉਨਾਂ ਦੱਸਿਆ ਕਿ ਪਿਛਲੇ ਹਫਤੇ ਗਾਂਧੀ ਨਗਰ ਕੈਂਪ, ਅਲੀਵਾਲ ਰੋਡ ਤੇ ਮੁਰਗੀ ਮੁਹੱਲੇ ਵਿੱਚ ਲੋਕਾਂ ਦੀ ਕਰੀਬ 15 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਕਰੋੜਾਂ ਰੁਪਏ ਦੀ ਲਾਗਤ ਨਾਲ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ।

Comments

Leave a Reply

Your email address will not be published. Required fields are marked *