ਪੰਜਾਬ : ਜਮੀਨੀ ਵਿਵਾਦ ਨੂੰ ਲੈ ਕੇ ਆਪ ਪਾਰਟੀ ਦੇ ਪ੍ਰਧਾਨ ਨੇ ਕੀਤੀ ਕੁੱਟਮਾਰ, ਮਾਮਲਾ ਹੋਇਆ ਦਰਜ, ਦੇਖੋ ਵੀਡਿਓ

Written by

in

ਫਿਰੋਜ਼ਪੁਰ : ਪਿੰਡ ਹਜਾਰਾਂ ਸਿੰਘ ਵਾਲਾ ਵਿੱਚ ਇੱਕ ਪ੍ਰਧਾਨ ਵੱਲੋਂ ਜਮੀਨੀ ਵਿਵਾਦ ਦੇ ਚਲਦਿਆਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਪੀੜਤ ਦਵਿੰਦਰ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਪਿੰਡ ਹਜਾਰਾਂ ਸਿੰਘ ਵਾਲਾ ਵਿੱਚ ਉਨ੍ਹਾਂ ਦੀ ਜਮੀਨ ਹੈ। ਜਿਸਤੇ ਜਗੀਰ ਸਿੰਘ ਜੋ ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਦਸਦਾ ਹੈ। ਉਸਨੇ ਕਬਜਾ ਕੀਤਾ ਹੋਇਆ ਹੈ। ਜਿਸ ਬਾਬਤ ਕਈ ਵਾਰ ਪੰਚਾਇਤ ਵਿੱਚ ਵੀ ਗੱਲਬਾਤ ਹੋ ਚੁੱਕੀ ਹੈ। ਇਸੇ ਰੰਜਿਸ਼ ਨੂੰ ਲੈਕੇ ਉਹ ਕਈ ਵਾਰ ਉਨ੍ਹਾਂ ਦੇ ਲੜਕੇ ਦਵਿੰਦਰ ਨਾਲ ਕੁੱਟਮਾਰ ਕਰ ਚੁੱਕਿਆ ਹੈ। ਜਿਸਤੋਂ ਪ੍ਰੇਸ਼ਾਨ ਹੋਕੇ ਉਹ ਸ਼ਹਿਰ ਆਪਣੇ ਸਹੁਰੇ ਘਰ ਰਹਿਣ ਲੱਗ ਗਿਆ ਹੈ।

ਪਰ ਫਿਰ ਵੀ ਇਹ ਲੋਕ ਉਸਦਾ ਪਿੱਛਾ ਨਹੀਂ ਛੱਡ ਰਹੇ ਅਤੇ ਬੀਤੇ ਦਿਨ ਜਦ ਉਹ ਕੰਮ ਲਈ ਖਾਈ ਫੇਮੇ ਵਿਖੇ ਜਾ ਰਿਹਾ ਸੀ ਤਾਂ ਰਾਸਤੇ ਵਿੱਚ ਜੋਗਿੰਦਰ ਸਿੰਘ ਨੇ ਆਪਣਾ ਮੋਟਰਸਾਈਕਲ ਉਸਦੇ ਮੋਟਰਸਾਈਕਲ ਦੇ ਅੱਗੇ ਲਿਆ ਕੇ ਖੜਾ ਕਰ ਦਿੱਤਾ ਅਤੇ ਨਾਲ ਹੀ ਪਿਛੇ ਇੱਕ ਕਾਰ ਆਕੇ ਖੜ ਹੋ ਗਈ। ਜਿਸ ਵਿੱਚ ਦੋ ਔਰਤਾਂ ਸਮੇਤ 4-5 ਵਿਅਕਤੀ ਸਵਾਰ ਸਨ। ਜਿਨ੍ਹਾਂ ਦੇ ਹੱਥਾਂ ਵਿੱਚ ਕਹੀ ਦੇ ਦਸਤੇ ਫੜੇ ਹੋਏ ਸਨ। ਜਿਨ੍ਹਾਂ ਨੇ ਉਸ ਉੱਪਰ ਹਮਲਾ ਕਰ ਦਿੱਤਾ। ਜਦ ਉਸਨੇ ਆਪਣੇ ਆਪ ਨੂੰ ਬਚਾਉਣ ਲਈ ਰੋਲਾ ਪਾਇਆ ਤਾਂ ਉਥੇ ਕਾਫੀ ਲੋਕ ਇਕੱਠੇ ਹੋ ਗਏ। ਜਿਨ੍ਹਾਂ ਨੂੰ ਦੇਖ ਉਹ ਲੋਕ ਉਥੋਂ ਫਰਾਰ ਹੋ ਗਏ ਅਤੇ ਉਸਦੇ ਕਾਫੀ ਸੱਟਾਂ ਲੱਗੀਆਂ।

ਜਿਸਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਮੰਗ ਕੀਤੀ ਹੈ ਕਿ ਦੋਸ਼ੀ ਜਗੀਰ ਸਿੰਘ, ਜੋਗਿੰਦਰ ਸਿੰਘ ਅਤੇ ਹੋਰ ਜੋ ਲੋਕ ਉਨ੍ਹਾਂ ਨਾਲ ਮੌਜੂਦ ਸਨ, ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ। ਜਦੋਂ ਇਸ ਮਾਮਲੇ ਨੂੰ ਲੈਕੇ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਏ.ਐਸ.ਆਈ ਬਲਵਿੰਦਰ ਸਿੰਘ ਥਾਣਾ ਸਦਰ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਤੇ ਜੋਗਿੰਦਰ ਸਿੰਘ ਅਤੇ ਉਸਦੇ ਸਾਥੀਆਂ ਦੇ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

Comments

Leave a Reply

Your email address will not be published. Required fields are marked *