ਪੰਜਾਬ : ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ, ਦੇਖੋ ਵੀਡਿਓ

ਬਟਾਲਾ : ਪਿੰਡ ਹਰਸੀਆਂ ਦੇ ਰਹਿਣ ਵਾਲੇ ਬਲਦੇਵ ਸਿੰਘ ਨਾਮਕ 22 ਸਾਲਾਂ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਹੋਈ ਮੌਤ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਵਲੋਂ ਬਲਦੇਵ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।  ਮ੍ਰਿਤਕ ਬਲਦੇਵ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਅਤੇ ਦੋਸਤ ਵਰਿਆਮ ਸਿੰਘ ਨੇ ਦੱਸਿਆ ਕਿ ਬਲਦੇਵ ਆਪਣੇ ਘਰੋਂ ਮਜ਼ਦੂਰੀ ਕਰਨ ਲਈ ਬਟਾਲਾ ਗਿਆ ਸੀ।

ਜਿਥੇ ਨਵੀ ਬਣ ਰਹੀ ਬਿਲਡਿੰਗ ਚ ਕੰਮ ਕਰਦੇ ਸਮੇਂ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਕਾਰਨ ਬਲਦੇਵ ਬੇਹੋਸ਼ ਹੋ ਗਿਆ । ਜਦੋਂ ਉਸਨੂੰ ਸਿਵਲ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਤਾਂ ਡਾਕਟਰ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਬਲਦੇਵ ਸਿੰਘ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਬਲਦੇਵ ਸਿੰਘ ਅਜੇ ਕੁਵਾਰਾ ਸੀ ਅਤੇ ਮਜ਼ਦੂਰੀ ਦਾ ਕੰਮ ਕਰਦਾ ਸੀ। ਓਥੇ ਹੀ ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਸਵਾਤੀ ਨੇ ਦੱਸਿਆ ਕਿ ਬਲਦੇਵ ਸਿੰਘ ਜਿਸਨੂੰ ਕਰੰਟ ਲੱਗਿਆ ਸੀ, ਉਸਦੀ ਹਸਪਤਾਲ ਪਹੁੰਚ ਤੋ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

Comments

Leave a Reply

Your email address will not be published. Required fields are marked *