ਪੰਜਾਬ : ਕਰੋੜਾਂ ਦੀ ਲਾਗਤ ਨਾਲ ਨਵੇਂ ਬਣੇ ਇਸ ਰੇਲਵੇ ਸਟੇਸ਼ਨ ਦੀ ਡਿੱਗੀ ਛੱਤ, ਦੇਖੋ ਵੀਡਿਓ

ਅੰਮ੍ਰਿਤਸਰ : 500 ਕਰੋੜ ਰੁਪਏ ਦੀ ਲਾਗਤ ਦੇ ਨਾਲ ਰੇਲਵੇ ਸਟੇਸ਼ਨ ਦੀ ਰੈਨੋਵੇਸ਼ਨ ਕੀਤੀ ਗਈ ਸੀ। ਜਿਸ ਵਿੱਚ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਅਤੇ ਪਲੇਟਫਾਰਮ ਅਤੇ ਰੇਲਵੇ ਸਟੇਸ਼ਨ ਦੇ ਬਾਹਰੀ ਦਿੱਖ ਨੂੰ ਹੋਰ ਸੁੰਦਰ ਬਣਾਇਆ ਗਿਆ । ਯਾਤਰੂਆਂ ਦੀ ਸਹੂਲਤ ਲਈ ਕਰੋੜਾਂ ਦੀ ਲਾਗਤ ਨਾਲ ਵੇਟਿੰਗ ਹਾਲ ਵੀ ਬਣਾਇਆ ਗਿਆ ਸੀ। ਕੇਂਦਰ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਰੇਲਵੇ ਸਟੇਸ਼ਨ ਬੇਹਦ ਮਜਬੂਤ ਰੇਲਵੇ ਸਟੇਸ਼ਨ ਹੈ। ਲੇਕਿਨ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਉਸ ਵੇਲੇ ਪੋਲ ਖੁੱਲ ਗਈ ਜਦੋਂ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਦੀ ਛੱਤ ਥੱਲੇ ਡਿੱਗ ਗਈ।

ਗਨੀਮਤ ਇਹ ਰਹੀ ਕਿ ਜਦੋਂ ਛੱਤ ਹੇਠਾਂ ਡਿੱਗੀ ਤਾਂ ਥੱਲੇ ਕੋਈ ਵੀ ਮੁਸਾਫਰ ਨਹੀਂ ਬੈਠਾ ਸੀ। ਜਿਸ ਕਰਕੇ ਜਾਨੀ ਨੁਕਸਾਨ ਹੋਣ ਤੋਂ ਵੱਡਾ ਬਚਾਵ ਹੋ ਗਿਆ। ਲੇਕਿਨ ਜਿਸ ਹਿਸਾਬ ਨਾਲ ਛੱਤ ਡਿੱਗੀ ਹੈ ਉਸ ਤੋਂ ਸਰਕਾਰ ਦੇ ਵੱਲੋਂ ਕੀਤੀ ਰੇਲਵੇ ਸਟੇਸ਼ਨ ਦੀ ਰੈਨੋਵੇਸ਼ਨ ਦੇ ਉੱਪਰ ਕਈ ਤਰ੍ਹਾਂ ਦੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਇਸ ਸੰਬੰਧ ਵਿੱਚ ਜਦੋਂ ਰੇਲਵੇ ਸਟੇਸ਼ਨ ਤੇ ਮੌਜੂਦ ਪੁਲਿਸ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੇ ਕੈਮਰੇ ਸਾਹਮਣੇ ਕਿਸੇ ਵੀ ਗੱਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੇ ਵੀ ਕਿਸੇ ਵੀ ਗੱਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।

Comments

Leave a Reply

Your email address will not be published. Required fields are marked *