ਪੰਜਾਬ: ਅਨਾਜ ਮੰਡੀ ਪਹੁੰਚੀ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਦੇਖੋ ਵੀਡਿਓ

ਬਠਿੰਡਾ: ਬਠਿੰਡਾ ਤੋਂ ਸ਼ਹਿਰੀ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਬਠਿੰਡਾ ਦੀ ਦਾਣਾ ਮੰਡੀ ਵਿੱਚ ਪਹੁੰਚੇ। ਪਾਰਟੀ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਜੋ ਮੰਡੀਆਂ ਵਿੱਚ ਆਈ ਝੋਨੇ ਦੀ ਫਸਲ ਨਾ ਤਾਂ ਖਰੀਦ ਰਹੀ ਹੈ ਅਤੇ ਨਾ ਹੀ ਉਹਨਾਂ ਦੀ ਕੋਈ ਲਿਫਟਿੰਗ ਹੋ ਰਹੀ ਹੈ ਕਿਸਾਨ ਪਰੇਸ਼ਾਨ ਹੋ ਰਹੇ ਹਨ ਅਤੇ ਪੰਜਾਬ ਸਰਕਾਰ ਕੁੰਮ ਕਰਨ ਦੀ ਨੀਂਦ ਸੁੱਤੀ ਪਈ ਹੈ।

ਪੰਜਾਬ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਖੜੀ ਰਵੇਗੀ। ਅਤੇ ਕਿਸਾਨਾਂ ਨੂੰ ਕਦੇ ਵੀ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਜੋ ਹੁਣ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦ ਨਹੀਂ ਹੋ ਰਹੀ ਉਸ ਸੰਬੰਧ ਦੇ ਵਿੱਚ ਅਸੀਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਅਤੇ ਫਿਰ ਵੀ ਕਿਸਾਨਾਂ ਦੀ ਝੋਨੇ ਦੀ ਫਸਲ ਨਾ ਖਰੀਦੀ ਗਈ। ਪੂਰੇ ਪੰਜਾਬ ਭਰ ਦੇ ਵਿੱਚ ਕਾਂਗਰਸ ਪਾਰਟੀ ਦੇ ਤਰਫੋਂ ਆਪਣਾ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਾਵੇਗਾ

Comments

Leave a Reply

Your email address will not be published. Required fields are marked *