BSF ਨੇ 3 ਪੈਕੇਟ ਹੈਰੋਇਨ ਕੀਤੀ ਬਰਾਮਦ

ਤਰਨ ਤਾਰਨ : ਭਾਰਤ-ਪਾਕਿਸਤਨ ਸਰਹੱਦ ਸੈਕਟਰ ਖੇਮਕਰਨ ਦੇ ਪਿੰਡ ਮਸਤਗੜ੍ਹ ਦੇ ਬਾਹਰਵਾਰ ਖੇਤਾਂ ‘ਚੋਂ ਬੀਐਸਐੱਫ ਦੀ 101 ਬਟਾਲੀਅਨ ਨੂੰ ਤਲਾਸ਼ੀ ਅਭਿਆਨ ਦੌਰਾਨ ਤਿੰਨ ਪੈਕੇਟ ਹੈਰੋਇਨ ਬਰਾਮਦ ਹੋਈ। ਇਸ ਸਬੰਧ ‘ਚ ਪ੍ਰਾਪਤ ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਸਰਹੱਦ ‘ਤੇ ਬੀਐਸਐੱਫ ਨੇ ਪਾਕਿਸਤਾਨੀ ਡਰੋਨ ਦੀ ਆਮਦ ਦਰਜ ਕੀਤੀ ਸੀ। ਵੀਰਵਾਰ ਖੇਤਾਂ ‘ਚੋਂ ਟੁੱਟੀ ਹਾਲਤ ‘ਚ ਡਰੋਨ ਬਰਾਮਦ ਕੀਤਾ ਸੀ।

ਇਸ ਸਬੰਧ ‘ਚ ਉਸ ਦਿਨ ਤੋਂ ਬੀਐਸਐੱਫ ਤੇ ਪੰਜਾਬ ਪੁਲਿਸ ਵਲੋਂ ਇਲਾਕੇ ਅੰਦਰ ਛਾਣਬੀਣ ਕੀਤੀ ਜਾ ਰਹੀ ਸੀ। ਇਸ ਦੌਰਾਨ ਐਤਵਾਰ ਸਵੇਰੇ ਪਿੰਡ ਮਸਤਗੜ੍ਹ ਨਜ਼ਦੀਕ ਬੀਐਸਐੱਫ ਦੇ ਜਵਾਨਾਂ ਨੂੰ ਇਹ ਖੇਪ ਬਰਾਮਦ ਹੋਈ ਹੈ। ਥਾਣਾ ਖੇਮਕਰਨ ਦੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

Comments

Leave a Reply

Your email address will not be published. Required fields are marked *