ਪੰਜਾਬ : ਵਿਅਕਤੀ ਦੀ ਢਾਈ ਕਰੋੜ ਰੁਪਏ ਦੀ ਨਿਕਲੀ ਲਾਟਰੀ, ਦੇਖੋ ਵੀਡਿਓ

ਹੁਸ਼ਿਆਰਪੁਰ : ਜੇ ਹੋਵੇ ਪਰਮਾਤਮਾ ਦੀ ਨਜ਼ਰ ਸਵੱਲੀ ਤਾਂ ਪਲਾਂ ਵਿਚ ਹੀ ਫਰਸ਼ ਤੋਂ ਅਰਸ਼ ‘ਤੇ ਪਹੁੰਚਣ ‘ਚ ਕੁਝ ਪਲ ਹੀ ਲੱਗਦੇ ਹਨ। ਅਜਿਹੀ ਤਾਜ਼ਾ ਮਿਸਾਲ ਮਾਹਿਲਪੁਰ ਤੋਂ ਸਾਮਣੇ ਆਈ ਹੈ। ਮਾਹਿਲਪੁਰ ਤੋਂ ਦਵਾਈ ਲੈਣ ਆਏ ਇਕ ਬਜ਼ੁਰਗ ਦੀ ਢਾਈ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ ਜਿਸ ਤੋਂ ਬਾਅਦ ਘਰ ਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਬਜ਼ੁਰਗ ਸ਼ੀਤਲ ਸਿੰਘ ਜੋ ਕਿ ਮਾਹਿਲਪੁਰ ਦੇ ਰਹਿਣ ਵਾਲੇ ਨੇ ਦੱਸਿਆ ਕਿ ਉਹ ਹੁਸਿ਼ਆਰਪੁਰ ਚ ਦਵਾਈ ਲੈਣ ਲਈ ਆਏ ਸਨ ਤੇ, ਇਸ ਦੌਰਾਨ ਉਨ੍ਹਾਂ ਵਲੋਂ ਲਾਟਰੀ ਖਰੀਦੀ ਗਈ ਸੀ। ਤੇ ਮਹਿਜ਼ 4 ਘੰਟਿਆਂ ਬਾਅਦ ਹੀ ਉਨ੍ਹਾਂ ਦੀ ਲਾਟਰੀ ਨਿਕਲ ਆਈ। ਜਿਸਦੀ ਜਾਣਕਾਰੀ ਲਾਟਰੀ ਸਟਾਲ ਦੇ ਮਾਲਕ ਵਲੋਂ ਫੋਨ ਤੇ ਦਿੱਤੀ ਗਈ।

ਬਜ਼ੁਰਗ ਸ਼ੀਤਲ ਸਿੰਘ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦੇ ਨੇ। ਉਨ੍ਹਾਂ ਦੇ 2 ਬੱਚੇ ਨੇ ਜੋ ਕਿ ਵਿਆਹੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਨਾਲ ਹੀ ਸਲਾਹ ਕਰਕੇ ਉਹ ਇਨ੍ਹਾਂ ਪੈਸਿਆਂ ਦੀ ਵਰਤੋਂ ਕਰਨਗੇ। ਦੂਜੇ ਪਾਸੇ ਸਟਾਲ ਮਾਲਕ ਅਗਰਵਾਲ ਨੇ ਦੱਸਿਆ ਕਿ ਉਹ ਪਿਛਲੇ 15 ਸਾਲਾਂ ਤੋਂ ਲਾਟਰੀ ਵੇਚਣ ਦਾ ਕੰਮ ਕਰਦਾ ਹੈ, ਤੇ ਪਹਿਲਾਂ ਉਸਦੇ ਪਿਤਾ ਕੰਮ ਕਰਦੇ ਸਨ ਤੇ ਉਨ੍ਹਾਂ ਦੇ ਸਟਾਲ ਦੀ ਅੱਜ ਤੀਜੀ ਕਰੋੜਾਂ ਦੀ ਲਾਟਰੀ ਨਿਕਲੀ ਹੈ। ਜੋ ਕਿ ਵੱਡੀ ਅਤੇ ਖੁਸ਼ੀ ਵਾਲੀ ਗੱਲ ਹੈ।

Comments

Leave a Reply

Your email address will not be published. Required fields are marked *