ਪੰਜਾਬ : 52 ਵਿਭਾਗਾਂ ਦੇ ਮੁਲਾਜ਼ਮਾ ਨੇ ਕਲਮ ਛੱਡ ਕੀਤੀ ਹੜਤਾਲ, ਦੇੇਖੋ ਵੀਡਿਓ

ਲੁਧਿਆਣਾ : ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਬੈਨਰ ਹੇਠ ਸੂਬੇ ਦੇ 52 ਵਿਭਾਗਾਂ ਦੇ ਮੁਲਾਜ਼ਮ ਕਲਮ ਛੱਡ ਹੜਤਾਲ ‘ਤੇ ਹਨ। ਜਿਸਨੂੰ ਲੈ ਕੇ ਲੁਧਿਆਣਾ ਮਿੰਨੀ ਸਕੱਤਰੇਤ ਸਮੇਤ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ‘ਚ ਆਪੋ-ਆਪਣੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਸੀ।

ਪਰ ਹਰ ਵਾਰ ਟਾਲ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ, ਡੀਏ ਦੀਆਂ ਕਿਸ਼ਤਾਂ ਬਕਾਇਆ ਪਈਆਂ ਹਨ। ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਨਾਲੋਂ 12 ਫੀਸਦੀ ਘੱਟ ਡੀਏ ਮਿਲ ਰਿਹਾ ਹੈ। ਮੁੱਖ ਮੰਗਾਂ ਤੋਂ ਇਲਾਵਾ ਉਨ੍ਹਾਂ ਦੇ ਕਈ ਹੋਰ ਮੁੱਦੇ ਵੀ ਹਨ। ਇਸ ਤਹਿਤ ਸੂਬੇ ਭਰ ਦੇ 52 ਵੱਖ-ਵੱਖ ਵਿਭਾਗ 20 ਨਵੰਬਰ ਤੱਕ ਕਲਮ ਛੋੜ ਹੜਤਾਲ ‘ਤੇ ਹਨ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੂਬਾ ਪੱਧਰ ‘ਤੇ ਮੀਟਿੰਗ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

Comments

Leave a Reply

Your email address will not be published. Required fields are marked *