ਪੰਜਾਬ : ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਦੇਖੋ ਵੀਡਿਓ

ਲੁਧਿਆਣਾ : ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 554ਵਾਂ ਪ੍ਰਕਾਸ਼ ਪੁਰਬ ਹੈ ਤੇ ਦੇਸ਼ ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੁਧਿਆਣਾ ਦੇ ਇਤਿਹਾਸਕ ਗੁਰਦੁਆਰਾ ਗਊਘਾਟ ਪਾਹਲੀ ਪਾਤਸ਼ਾਹੀ ਵਿਖੇ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਸਮਾਗਮ ਕਰਵਾਏ ਗਏ। 

ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ 22 ਨਵੰਬਰ ਤੋਂ ਲਗਾਤਾਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ, ਗੁਰਦੁਆਰਾ ਸਾਹਿਬ ਦੇ ਨਾਲ ਡੇਰਾ ਕਾਰ ਸੇਵਾ ਦਿਲੀ ਵਾਲਿਆਂ ਵਲੋ ਵੀ ਵਿਸ਼ੇਸ਼ ਤੌਰ ਤੇ ਲੰਗਰ ਲਗਾਏ ਗਏ ਹਨ। ਇਸ ਦੌਰਾਨ ਸੰਗਤਾਂ ਵਿੱਚ ਬਹੁਤ ਉਤਸਾਹ ਦਿਖਿਆ।

Comments

Leave a Reply

Your email address will not be published. Required fields are marked *