ਪੰਜਾਬ : ਭੇਦਭਰੇ ਹਲਾਤ ‘ਚ 12 ਸਾਲਾਂ ਦਾ ਬੱਚਾ ਹੋਇਆ ਲਾਪਤਾ, ਦੇਖੋ ਵੀਡੀਓ

ਮਾਛੀਵਾੜਾ ਸਾਹਿਬ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਵਾਸੀ ਤੀਰਥ ਕੌਰ ਦਾ 12 ਸਾਲਾਂ ਬੱਚਾ ਹਰਸ਼ਪ੍ਰੀਤ ਸਿੰਘ ਭੇਦਭਰੇ ਢੰਗ ਨਾਲ ਲਾਪਤਾ ਹੋ ਗਿਆ। ਜਿਸ ’ਤੇ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਤੀਰਥ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਪਹਿਲੇ ਵਿਆਹ ਤੋਂ ਤਲਾਕ ਹੋ ਚੁੱਕਾ ਹੈ। ਉਸਨੇ ਦੂਜਾ ਵਿਆਹ ਕਰਵਾਇਆ ਸੀ। ਜਿਸ ਤੋਂ ਸੰਨ 2012 ਵਿਚ ਇੱਕ ਲੜਕਾ ਹਰਸ਼ਪ੍ਰੀਤ ਸਿੰਘ ਪੈਦਾ ਹੋਇਆ। ਲੰਘੀ 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਬੱਚਾ ਹਰਸ਼ਪ੍ਰੀਤ ਸਿੰਘ ਘਰੋਂ ਇਹ ਕਹਿ ਕੇ ਗਿਆ ਕਿ ਉਹ ਨੇੜੇ ਹੀ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਹੈ।

ਪਰ ਉਹ ਸ਼ਾਮ ਤੱਕ ਵਾਪਸ ਨਾ ਆਇਆ। ਪਰਿਵਾਰ ਵਲੋਂ ਬੱਚੇ ਦੀ ਕਾਫ਼ੀ ਤਲਾਸ਼ ਕੀਤੀ ਗਈ, ਪਰ ਉਸਦਾ ਕੋਈ ਸੁਰਾਗ ਨਾ ਲੱਗਾ। ਲਾਪਤਾ ਬੱਚੇ ਹਰਸ਼ਪ੍ਰੀਤ ਦੀ ਮਾਤਾ ਨੇ ਦੱਸਿਆ ਕਿ ਉਸਦਾ ਇਹ ਬੱਚਾ ਚੌਥੀ ਜਮਾਤ ਵਿਚ ਪੜਦਾ ਹੈ ਅਤੇ ਭੇਦਭਰੇ ਢੰਗ ਨਾਲ ਲਾਪਤਾ ਹੋਣ ਕਾਰਨ ਸਾਰਾ ਪਰਿਵਾਰ ਕਾਫ਼ੀ ਪ੍ਰੇਸ਼ਾਨ ਹੈ। ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ਼ ਅਗਵਾ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਪਤਾ ਬੱਚੇ ਦੀ ਤਲਾਸ਼ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਲਾਪਤਾ ਲੜਕੇ ਦੇ ਬਾਰੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਇਕ ਮੇਰੇ ਕੋਲ ਦਰਖਾਸਤ ਆਈ ਹੈ ।

Comments

Leave a Reply

Your email address will not be published. Required fields are marked *