ਪੰਜਾਬ : ਮਾਂ ਤੇ ਆਪਣੀ 11 ਮਹੀਨੇ ਦੀ ਬੱਚੀ ਨੂੰ ਮਾਰਨ ਦੇ ਲੱਗੇ ਇਲਜ਼ਾਮ, ਦੇਖੋ ਵੀਡਿਓ

ਅੰਮ੍ਰਿਤਸਰ : ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੱਕੜ ਵਿਖੇ ਇਕ ਮਹਿਲਾ ਉੱਪਰ ਸਾਰੇ ਪਰਿਵਾਰ ਨੂੰ ਨਸ਼ੀਲੀਆਂ ਗੋਲੀਆਂ ਦੇਣ ਦੇ ਆਰੋਪ ਲਗਾਏ ਗਏ ਹਨ। ਜਿਸ ਉਪਰੰਤ 2 ਸਾਲ ਦੀ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੇ ਪਿਤਾ ਨੇ ਆਪਣੀ ਪਤਨੀ ਉੱਪਰ ਬੱਚੀ ਨੂੰ ਨਸ਼ੀਲੀਆਂ ਗੋਲੀਆਂ ਦੇ ਕੇ ਨੂੰ ਜਾਨੋ ਮਾਰਨ ਦੇ ਆਰੋਪ ਲਗਾਏ ਹਨ। ਮ੍ਰਿਤਕ ਬੱਚੀ ਦੇ ਵਾਰਸ ਥਾਣਾ ਲੋਪੋਕੇ ਵਿਖੇ ਲਾਸ਼ ਨੂੰ ਲੈ ਕੇ ਇਨਸਾਫ ਦੀ ਮੰਗ ਕਰਦੇ ਰਹੇ। ਮ੍ਰਿਤਕ ਬੱਚੀ ਨਿਮਰਤ ਦੇ ਪਿਤਾ ਹੀਰਾ ਸਿੰਘ ਵਾਸੀ ਪਿੰਡ ਕੱਕੜ ਨੇ ਭਰੇ ਹੋਏ ਮਨ ਨਾਲ ਦੱਸਿਆ ਕਿ ਮੇਰੀ ਪਤਨੀ ਲਛਮੀ ਕੌਰ ਦੇ ਗੁਆਂਢ ਵਿਚ ਰਹਿੰਦੇ ਲੜਕੇ ਨਾਲ ਨਜਾਇਜ਼ ਸਬੰਧ ਸਨ। ਪਤਾ ਲੱਗਣ ‘ਤੇ ਅਸੀਂ ਉਸ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਅੜੀ ਰਹੀ। ਬੀਤੀ ਰਾਤ ਲਛਮੀ ਕੌਰ ਨੇ ਸਾਰੇ ਪਰਿਵਾਰ ਨੂੰ ਖਾਣੇ ‘ਚ ਨੀਂਦ ਦੀਆਂ ਗੋਲੀਆਂ ਦੇ ਦਿੱਤੀਆਂ ਤੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ। ਨਸ਼ੀਲੀਆਂ ਗੋਲੀਆਂ ਕਾਰਨ ਸਾਰੇ ਪਰਿਵਾਰ ਦੀ ਸਿਹਤ ਖਰਾਬ ਹੋ ਗਈ ਪ੍ਰੰਤੂ ਇਹ ਛੋਟੀ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੌਰਾਨ

ਪੁਲਿਸ ਵੱਲੋਂ ਮ੍ਰਿਤਕ ਬੱਚੀ ਦੀ ਮਾਤਾ ਲਕਸ਼ਮੀ ਕੌਰ ਨੂੰ ਮ੍ਰਿਤਿਕ ਬੱਚੀ ਦੇ ਪਿਤਾ ਹੀਰਾ ਸਿੰਘ ਨੂੰ ਵੀ ਜਾਂਚ ਦੇ ਲਈ ਪੁਲਿਸ ਸਟੇਸ਼ਨ ਬੁਲਾਇਆ ਹੈ। ਦੂਜੇ ਪਾਸੇ ਇਸ ਸਾਰੇ ਮਾਮਲੇ ਵਿੱਚ ਜਦੋਂ ਲਕਸ਼ਮੀ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਸ ਦੇ ਉੱਪਰ ਲੱਗੇ ਸਾਰੇ ਆਰੋਪ ਬੇਬੁਨਿਆਦ ਹਨ ਅਤੇ ਜਦੋਂ ਬੱਚੀ ਦੀ ਮੌਤ ਹੋਈ ਸੀ। ਉਹ ਆਪਣੇ ਪੇਕੇ ਗਈ ਸੀ ਅਤੇ ਉਸਦੇ ਪਤੀ ਵੱਲੋਂ ਉਸਦੀ ਬੱਚੀ ਨੂੰ ਪਹਿਲਾ ਹੀ ਉਸ ਤੋਂ ਲੈ ਲਿੱਤਾ ਗਿਆ ਸੀ ਅਤੇ ਹੁਣ ਜਾਣਬੁਝ ਕੇ ਉਹਨੂੰ ਫਸਾਇਆ ਜਾ ਰਿਹਾ। ਇਸ ਸਬੰਧੀ ਗੱਲਬਾਤ ਕਰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤਹਿਤ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫਿਲਹਾਲ ਮ੍ਰਿਤਕ ਬੱਚੀ ਦੇ ਮਾਤਾ ਅਤੇ ਮ੍ਰਿਤਕ ਬੱਚੀ ਦੇ ਪਿਤਾ ਨੂੰ ਪੁਲਿਸ ਸਟੇਸ਼ਨ ਦੇ ਵਿੱਚ ਜਾਂਚ ਦੇ ਲਈ ਬੁਲਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਮਾਮਲੇ ਤੇ ਜਾਂਚ ਕੀਤੀ ਜਾ ਰਹੀ ਹੈ।

Comments

Leave a Reply

Your email address will not be published. Required fields are marked *