ਪੰਜਾਬ : ਫਲਾਇੰਗ ਅਫ਼ਸਰ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੂੰ ਦਿਤੀ ਸ਼ਰਧਾਂਜਲੀ, ਦੇਖੋ ਵੀਡਿਓ

ਲੁਧਿਆਣਾ : ਪਰਮਵੀਰ ਚੱਕਰ ਵਿਜੇਤਾ ਫਲਾਇੰਗ ਅਫ਼ਸਰ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ, ਜੋ ਕਿ 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਹਵਾਈ ਸੈਨਾ ਵੱਲੋਂ ਸ਼ਹੀਦ ਹੋਏ ਸਨ, ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਬਣਾਏ ਗਏ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਏਓਸੀ ਏਅਰ ਫੋਰਸ ਸਟੇਸ਼ਨ ਹਲਵਾਰਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2 ਮਿੰਟ ਦਾ ਮੌਨ ਵੀ ਰੱਖਿਆ ਗਿਆ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਲੁਧਿਆਣਾ ਪ੍ਰਸ਼ਾਸਨ ਹਮੇਸ਼ਾ ਹੀ ਲੋਕਾਂ ਨੂੰ ਸ਼ਹੀਦਾਂ ਦੇ ਵਿਚਾਰਾਂ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਅੱਜ ਹਵਾਈ ਸੈਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ‘ਤੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਹਨ।

Comments

Leave a Reply

Your email address will not be published. Required fields are marked *