ਪੰਜਾਬ : 16 ਸਾਲ ’ਚ ਇੱਕ ਛੋਟੇ ਚੋਰ ਤੋਂ ਬਣਿਆ ਗੈਂਗਸਟਰ, ਦੇਖੋ ਵੀਡਿਓ

ਲੁਧਿਆਣਾ : ਬੀਤੀ ਰਾਤ ਮਾਛੀਵਾਡਾ ਕੁਹਾਡ਼ਾ ਰੋਡ ’ਤੇ ਪਿੰਡ ਪੰਜੇਟਾ ਨੇੜੇ ਲੁਧਿਆਣਾ ਪੁਲਿਸ ਨਾਲ ਮੁਕਾਬਲੇ ’ਚ ਮਾਰਿਆ ਗਿਆ। ਮਾਛੀਵਾਡ਼ਾ ਵਾਸੀ ਸੁਖਦੇਵ ਸਿੰਘ ਉਰਫ਼ ਵਿੱਕੀ ਨੇ 16 ਸਾਲ ਪਹਿਲਾਂ ਜ਼ੁਰਮ ਦੀ ਦੁਨੀਆ ਵਿਚ ਪੈਰ ਧਰਿਆ ਅਤੇ ਉਸਨੇ ਅਨੇਕਾਂ ਅਪਰਾਧਿਕ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਅਤੇ ਗੈਂਗਸਟਰ ਬਣ ਗਿਆ। ਮਾਛੀਵਾਡਾ ਇੰਦਰਾ ਕਾਲੋਨੀ ਦੇ ਵਾਸੀ ਤੇ ਗਰੀਬ ਪਰਿਵਾਰ ਵਿਚ ਬਲਵਿੰਦਰ ਸਿੰਘ ਘਰ ਜਨਮੇ ਸੁਖਦੇਵ ਸਿੰਘ ਉਰਫ਼ ਵਿੱਕੀ 7 ਭਰਾਵਾਂ ਵਿਚ ਸਭ ਤੋਂ ਵੱਡਾ ਸੀ ਅਤੇ 21-9-2007 ਵਿਚ ਸਭ ਤੋਂ ਪਹਿਲਾਂ ਉਸ ਉੱਪਰ ਮਾਛੀਵਾਡਾ ਥਾਣਾ ਵਿਚ ਚੋਰੀ ਦਾ ਮਾਮਲਾ ਦਰਜ ਹੋਇਆ। 2008 ਵਿਚ ਉਸ ਕੋਲੋਂ ਨਸ਼ੀਲਾ ਪਦਾਰਥ ਭੁੱਕੀ ਬਰਾਮਦ ਹੋਈ। ਦੋਵਾਂ ਹੀ ਮਾਮਲਿਆਂ ਵਿਚ ਉਹ ਗ੍ਰਿਫ਼ਤਾਰ ਹੋਇਆ ਅਤੇ ਜਮਾਨਤ ’ਤੇ ਬਾਹਰ ਆ ਗਿਆ । 2012 ਵਿਚ ਉਸ ਖਿਲਾਫ਼ ਫਿਰ ਚੋਰੀ ਦਾ ਮਾਮਲਾ ਦਰਜ ਹੋਇਆ। ਜਿਸ ’ਤੇ ਉਸ ਨੂੰ 1 ਸਾਲ ਦੀ ਸਜ਼ਾ ਵੀ ਹੋਈ ਅਤੇ ਫਿਰ 2012 ਵਿਚ ਉਸ ਉੱਪਰ ਲੜਾਈ ਝਗੜੇ ਦਾ ਮਾਮਲਾ ਦਰਜ ਹੋਇਆ। ਜਿਸ ਵਿਚ ਉਹ ਬਰੀ ਹੋ ਗਿਆ। ਉਸ ਖਿਲਾਫ਼ ਚੋਰੀ ਦਾ ਮਾਮਲਾ ਦਰਜ ਹੋਇਆ ਅਤੇ ਫਿਰ ਵਿਚ ਉਸਨੇ ਮੁੜ ਚੋਰੀ ਦੀ ਘਟਨਾ ਨੂੰ ਅੰਜ਼ਾਮ ਦਿੱਤਾ। 2018 ਵਿਚ ਉਹ ਕਿਸੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਅਤੇ ਉਸ ਖਿਲਾਫ਼ ਇੱਕ ਹੋਰ ਮਾਮਲਾ ਦਰਜ ਹੋਇਆ।

ਮਾਛੀਵਾੜਾ ਪੁਲਿਸ ਵਲੋਂ ਜਿੰਨੇ ਵੀ ਉਸ ਖਿਲਾਫ਼ ਮਾਮਲੇ ਦਰਜ ਕੀਤੇ ਗਏ ਉਸ ਵਿਚ ਉਹ ਗ੍ਰਿਫ਼ਤਾਰ ਕਰ ਲਿਆ ਗਿਆ। ਸੁਖਦੇਵ ਸਿੰਘ ਉਰਫ਼ ਵਿੱਕੀ ਨੇ ਆਪਣੇ 16 ਸਾਲਾਂ ਦੇ ਅਪਰਾਧਿਕ ਸਫ਼ਰ ਵਿਚ ਮਾਛੀਵਾੜਾ ਨਹੀਂ ਲੁਧਿਆਣਾ, ਖੰਨਾ ਅਤੇ ਹੋਰ ਕਈ ਸ਼ਹਿਰਾਂ ਵਿਚ ਲੁੱਟ, ਖੋਹ ਅਤੇ ਕਾਤਲਾਨਾ ਹਮਲੇ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ। ਜਿਸ ਕਾਰਨ ਉਹ ਪੁਲਿਸ ਨੂੰ ਲੋੜੀਂਦਾ ਸੀ। ਪਰ ਬੀਤੀ ਰਾਤ ਉਹ ਪਿੰਡ ਪੰਜੇਟਾ ਨੇੜ੍ਹੇ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ। ਗੈਂਗਸਟਰ ਸੁਖਦੇਵ ਸਿੰਘ ਉਰਫ਼ ਵਿੱਕੀ ਦੀ ਅਪਰਾਧਿਕ ਛਵੀ ਤੋਂ ਉਸਦਾ ਪਿਤਾ ਬਲਵਿੰਦਰ ਸਿੰਘ ਬਹੁਤ ਪ੍ਰੇਸ਼ਾਨ ਸੀ। ਉਸਨੇ ਕਰੀਬ 12 ਸਾਲ ਪਹਿਲਾਂ ਆਪਣੀ ਸਕੀ ਭੂਆ ਦੀ ਲੜਕੀ ਨਾਲ ਵਿਆਹ ਕਰਵਾ ਲਿਆ। ਜਿਸ ’ਤੇ ਪਰਿਵਾਰ ਨੇ ਉਸ ਨੂੰ ਬੇਦਖਲ ਕਰ ਦਿੱਤਾ। ਮ੍ਰਿਤਕ ਦੇ ਛੋਟੇ ਭਰਾ ਚਰਨਜੀਤ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਮਾਛੀਵਾੜਾ ਵਿਖੇ ਨਹੀਂ ਰਹਿ ਰਿਹਾ ਸੀ। ਬਲਕਿ ਆਪਣੀ ਪਤਨੀ ਤੇ ਬੱਚਿਆਂ ਸਮੇਤ ਪਟਿਆਲਾ ਵਿਖੇ ਰਹਿੰਦਾ ਸੀ ਅਤੇ ਪਰਿਵਾਰ ਦਾ ਉਸ ਨਾਲ ਕੋਈ ਸਬੰਧ ਨਹੀਂ ਸੀ।

Comments

Leave a Reply

Your email address will not be published. Required fields are marked *