ਪੰਜਾਬ : Aam Aadmi Party ਵੱਲੋਂ 17 ਦਸੰਬਰ ਨੂੰ ਕੀਤੀ ਜਾ ਰਹੀ ਰੈਲੀ, ਦੇਖੋ ਵੀਡਿਓ

ਬਠਿੰਡਾ : ਮੌੜ ਵਿਖੇ ਆਮ ਆਦਮੀ ਪਾਰਟੀ ਵੱਲੋਂ 17 ਦਸੰਬਰ ਨੂੰ ਕੀਤੀ ਜਾ ਰਹੀ ਰੈਲੀ ਲਈ 16 ਦਸੰਬਰ ਨੂੰ ਮਾਣ ਮੰਡੀ ਦੇ 6 ਐਲੀਮੈਂਟਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਵਿੱਚ ਛੁੱਟੀ ਕਰਨ ਲਈ ਜਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਪੱਤਰ ਕੀਤਾ ਗਿਆ। ਇਹ ਪੱਤਰ ਦੀ ਕਾਪੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਪੱਤਰ ਵਿੱਚ ਉਹਨਾਂ ਦੱਸਿਆ ਕਿ ਰੈਲੀ ਦੌਰਾਨ ਪੁੱਜਣ ਵਾਲੀ ਸਿਕਿਉਰਟੀ ਨੂੰ ਸਰਕਾਰੀ ਸਕੂਲਾਂ ਵਿੱਚ ਠਹਿਰਾਇਆ ਜਾਵੇਗਾ।

ਇਸ ਲਈ 16 ਤਰੀਕ ਨੂੰ ਵਿਦਿਆਰਥੀਆਂ ਨੂੰ ਛੁੱਟੀ ਕੀਤੀ ਗਈ ਹੈ ਤੇ 15 ਦਸੰਬਰ ਸ਼ਾਮ ਨੂੰ ਸੀਐਮ ਸਿਕਿਉਰਟੀ ਸਕੂਲਾਂ ਵਿੱਚ ਪਹੁੰਚ ਜਾਵੇਗੀ। ਜਦੋਂ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਮੈਡਮ ਭੁਪਿੰਦਰ ਕੌਰ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਛੁੱਟੀ ਕੈਂਸਲ ਕਰ ਦਿੱਤੀ ਗਈ ਹੈ। ਪਰ ਪੱਤਰ ਬਾਰੇ ਪੁੱਛਣ ਤੇ ਉਹਨਾਂ ਫੋਨ ਕੱਟ ਦਿੱਤਾ। ਉਧਰ ਬਹੁਜਨ ਸਮਾਜ ਪਾਰਟੀ ਦੇ ਸੂਬਾ ਆਗੂ ਕੁਲਦੀਪ ਸਿੰਘ ਨੇ ਸਿਕਿਉਰਟੀ ਨੂੰ ਠਹਿਰਾਉਣ ਲਈ ਸਰਕਾਰੀ ਸਕੂਲ ਵਿੱਚ ਛੁੱਟੀ ਕੀਤੀ ਤੇ ਪੰਜਾਬ ਸਰਕਾਰ ਤੇ ਸਵਾਲ ਚੁੱਕੇ ਹਨ।

Comments

Leave a Reply

Your email address will not be published. Required fields are marked *