ਪੰਜਾਬ : ਮਾਪਿਆ-ਅਧਿਆਪਕ ਮਿਲਣੀ ‘ਚ ਪਹੁੰਚੇ MLA ਨੇ ਦਿੱਤਾ ਬਿਆਨ, ਦੇੇੇਖੋ ਵੀਡਿਓ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੁਧਿਆਣਾ ਦੇ ਮਨਜੀਤ ਨਗਰ ਸਥਿਤ ਸੀਨੀਅਰ ਸੈਕੈਂਡਰੀ ਸਕੂਲ ਇੰਜਨ ਸੈਡ ਵਿਖੇ ਮਾਪਿਆਂ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਰੂਪ ਵਿੱਚ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਉਪਰਾਲੇ ਨਾਲ ਬੱਚਿਆਂ ਦੇ ਸਿੱਖਿਆ ਪੱਧਰ ਨੂੰ ਉੱਪਰ ਚੁੱਕਣ ਵਿੱਚ ਮਦਦ ਮਿਲੇਗੀ।

ਉਹਨਾਂ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੇ ਨਾਲ ਬੱਚਿਆਂ ਦੀਆਂ ਕਈ ਪ੍ਰੋਬਲਮਾਂ ਦੂਰ ਹੋ ਜਾਂਦੀਆਂ ਹਨ। ਬੱਚੇ ਆਪਣੇ ਸਿੱਖਿਆ ਨੂੰ ਹੋਰ ਆਸਾਨੀ ਨਾਲ ਅੱਗੇ ਵਧਾ ਸਕਦੇ ਹਨ ਅਤੇ ਇਸ ਨਾਲ ਬੱਚੇ ਦਾ ਸਿੱਖਿਆ ਪੱਧਰ ਉੱਚਾ ਹੋਵੇਗਾ।

Comments

Leave a Reply

Your email address will not be published. Required fields are marked *