ਪੰਜਾਬ : ਰਾਕਬਾਲ ਜੂਨੀਅਰ ਤੇ ਸੀਨੀਅਰ ਨੈਸ਼ਨਲ ‘ਚ ਗੋਲਡ ਮੈਡਲ ਜਿੱਤਣ ਵਾਲੇ ਟੀਮ ਦਾ ਹੋਇਆ ਸ਼ਾਨਦਾਰ ਸਵਾਗਤ, ਦੇਖੋ ਵੀਡਿਓ

ਲੁਧਿਆਣਾ : ਰਾਕਬਾਲ ਜੂਨੀਅਰ ਤੇ ਸੀਨੀਅਰ ਨੈਸ਼ਨਲ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਟੀਮ ਦਾ ਲੁਧਿਆਣਾ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਕ ਬਾਲ ਸੀਨੀਅਰ ਅਤੇ ਜੂਨੀਅਰ ਨੈਸ਼ਨਲ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਟੀਮ ਦਾ ਲੁਧਿਆਣਾ ਪਹੁੰਚਣ ਤੇ ਜਲੰਧਰ ਬਾਈਪਾਸ ਸਥਿਤ ਹਸਪਤਾਲ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਜਾਣਕਾਰੀ ਦਿੰਦੇ ਹੋਏ ਆਯੋਜਕਾ ਨੇ ਕਿਹਾ ਕਿ ਦਿੱਲੀ ਵਿਖੇ ਹੋਏ ਨੈਸ਼ਨਲ ਰਾਕਬਾਲ ਸੀਨੀਅਰ ਅਤੇ ਜੂਨੀਅਰ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਟੀਮ ਦਾ ਅੱਜ ਉਹਨਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ। ਤਾਂ ਕਿ ਇਹਨਾਂ ਬੱਚਿਆਂ ਦੇ ਹੌਸਲਾ ਅਫਜਾਈ ਕੀਤੀ ਜਾ ਸਕੇ। ਨਾਲ ਹੀ ਉਹਨਾਂ ਨੇ ਕਿਹਾ ਕਿ ਇਹਨਾਂ ਬੱਚਿਆਂ ਨੂੰ ਅੱਜ ਨਸ਼ਾ ਦੇ ਪ੍ਰਤੀ ਜਾਗਰੂਕ ਵੀ ਕੀਤਾ ਗਿਆ।

Comments

Leave a Reply

Your email address will not be published. Required fields are marked *