ਪੰਜਾਬ : ਸਿਹਤ ਮੰਤਰੀ ਨੇ ਕਰੋਨਾ ਬਾਰੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦੇਖੋ ਵੀਡਿਓ

ਲੁਧਿਆਣਾ : ਪੰਜਾਬ ਵਿੱਚ ਕੋਵਿਡ ਦੇ ਜੇਐਨ 1 ਵੇਰੀਐਂਟ ਦਾ ਅਜੇ ਤੱਕ ਕੋਈ ਕੇਸ ਨਹੀਂ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸਮੇਂ ਕੋਵਿਡ ਦੇ ਜੇਐਨ1 ਰੂਪ ਦਾ ਕੋਈ ਕੇਸ ਨਹੀਂ ਹੈ। ਹਾਲਾਂਕਿ 4-5 ਮਰੀਜ ਸਾਹਮਣੇ ਆਏ ਹਨ। ਜਦੋਂ ਕਿ ਮਰਨ ਵਾਲੇ ਮਰੀਜ਼ ਨੂੰ ਸ਼ੂਗਰ ਸਮੇਤ ਹੋਰ ਬੀਮਾਰੀਆਂ ਸਨ। ਪੰਜਾਬ ਵਿੱਚ ਕਰੋਨਾ ਦੇ ਨਵੇਂ ਵੈਰੀਏਂਟ ਦਾ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ।

ਵਿਭਾਗ ਕੋਵਿਡ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਮੰਤਰੀ ਡਾ: ਬਲਬੀਰ ਸਿੰਘ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਲੁਧਿਆਣਾ ਦੇ ਸਰਕਟ ਹਾਊਸ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਕਲੀਨਿਕ ਅਤੇ ਵੱਖ-ਵੱਖ ਪੱਧਰਾਂ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ ਦਿੱਤਾ। ਜਦੋਂਕਿ ਉਨ੍ਹਾਂ ਐਸਵਾਈਐਲ ਸਬੰਧੀ ਬੋਲਣ ਤੋਂ ਇਨਕਾਰ ਕਰ ਦਿੱਤਾ।

Comments

Leave a Reply

Your email address will not be published. Required fields are marked *