ਪੰਜਾਬ : Punjabi Singer ਗੁਰਮਨ ਮਾਨ ਦਾ ਹਿੰਦੂ ਸੰਗਠਨਾਂ ਨੇ ਫੂਕਿਆ ਪੁਤਲਾ, ਦੇਖੋ ਵੀਡਿਓ

ਲੁਧਿਆਣਾ : ਪੰਜਾਬੀ ਗਾਇਕ ਗੁਰਮਨ ਮਾਨ ਦੇ ਖਿਲਾਫ ਅੱਜ ਹਿੰਦੂ ਸੰਗਠਨਾਂ ਵੱਲੋਂ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਬਾਹਰ ਜੰਮ ਕੇ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਫੂਕਿਆ ਗਿਆ। ਇਸ ਦੌਰਾਨ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਪੁਲਿਸ ਉੱਪਰ ਗਾਇਕ ਗੁਰਮਨ ਮਾਨ ਖਿਲਾਫ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿ ਸ਼ਿਕਾਇਤ ਦਿੱਤੇ ਨੂੰ 10 ਦਿਨ ਹੋਣ ਦੇ ਬਾਵਜੂਦ ਵੀ ਪੁਲਿਸ ਵੱਲੋਂ ਹਜੇ ਤੱਕ ਨਹੀਂ ਕੀਤੀ ਗਈ ਕੋਈ ਕਾਰਵਾਈ।

ਗੁਰਮਨ ਮਾਨ ਵੱਲੋਂ ਆਪਣੇ ਨਵੇਂ ਗੀਤ ਵਿੱਚ ਗਲਤ ਟਿੱਪਣੀ ਕੀਤੇ ਜਾਣ ਨੂੰ ਲੈ ਕੇ ਅੱਜ ਜਲੰਧਰ ਦੇ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।   ਹਿੰਦੂ ਸਗੰਠਨਾਂ ਨੇ ਕਿਹਾ ਕਿ 10 ਦਿਨ ਪਹਿਲਾਂ ਉਹਨਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ, ਮਗਰ ਹਜੇ ਤੱਕ ਪੁਲਿਸ ਵੱਲੋਂ ਗਾਇਕ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜਿਸਦੇ ਵਿਰੋਧ ਵਿੱਚ ਅੱਜ ਉਹਨਾਂ ਨੇ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਹੈ ਅਤੇ ਗਾਇਕ ਦਾ ਪੁਤਲਾ ਫੂਕ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਪੁਲਿਸ ਵੱਲੋਂ ਇਸ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Comments

Leave a Reply

Your email address will not be published. Required fields are marked *