ਪੰਜਾਬ : ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਭਰਾ ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ, ਦੇਖੋ ਵੀਡਿਓ

ਲੁਧਿਆਣਾ : ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲੁੱਟਾਂ ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਭਰਾਵਾਂ ਨੂੰ ਨਜਾਇਜ਼ ਅਸਲੇ ਸਣੇ ਗ੍ਰਿਫਤਾਰ ਕੀਤਾ ਹੈ। ਜਿਨਾਂ ਉੱਪਰ ਬੀਤੇ ਦਿਨ ਸਰਾਭਾ ਨਗਰ ਇਲਾਕੇ ਵਿੱਚ ਇੱਕ ਲੁੱਟ ਦੀ ਕੋਸ਼ਿਸ਼ ਨੂੰ ਅੰਜਾਮ ਦੇਣ ਦਾ ਆਰੋਪ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਦੋਵੇਂ ਆਰੋਪੀ ਭਰਾ ਹਨ ਅਤੇ ਇਹਨਾਂ ਵਿੱਚੋਂ ਇੱਕ ਦੇ ਖਿਲਾਫ ਪਹਿਲਾਂ ਵੀ ਅਪਰਾਧਿਕ ਕੇਸ ਦਰਜ ਹੈ।

ਇਹਨਾਂ ਆਰੋਪੀਆਂ ਨੇ 29 ਦਸੰਬਰ ਨੂੰ ਇਨੋਵਾ ਕਾਰ ਵਿਚ ਸਵਾਰ ਹੋ ਕੇ ਸਰਾਭਾ ਨਗਰ ਇਲਾਕੇ ਵਿੱਚ ਲੁੱਟ ਦੀ ਕੋਸ਼ਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਸੀ। ਜਦ ਕਿ ਇਹਨਾਂ ਦਾ ਤੀਸਰਾ ਸਾਥੀ ਫਰਾਰ ਹੈ। ਆਰੋਪੀ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਲੈ ਕੇ ਆਏ ਸਨ। ਜਿਨਾਂ ਪਾਸੋਂ ਪੁੱਛਗਿੱਛ ਚੱਲ ਰਹੀ ਹੈ।

Comments

Leave a Reply

Your email address will not be published. Required fields are marked *