ਪੰਜਾਬ : ਫਿਲਮੀ ਅਦਾਕਾਰ ਵਰੁਣ ਤੇਜ ਸ੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਮੱਥਾ ਟੇਕਣ ਪਹੁੰਚਦੀ ਅਤੇ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਕਈ ਫਿਲਮੀ ਸਿਤਾਰੇ ਆਪਣੀਆਂ ਫਿਲਮਾਂ ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਅਰਦਾਸ ਬੇਨਤੀ ਕਰਦੇ ਹਨ। ਜਿਸ ਤੇ ਚਲਦੇ ਅੱਜ ਫਿਲਮੀ ਅਦਾਕਾਰ ਵਰੁਣ ਤੇਜ਼ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਮੱਥਾ ਟੇਕ ਕੇ ਵਰੁਣ ਤੇਜ਼ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਹਨਾਂ ਨੇ ਆਪਣੀ ਆਉਣ ਵਾਲੀ ਫਿਲਮ ਦੀ ਕਾਮਯਾਬੀ ਦੇ ਲਈ ਵੀ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰੁਣ ਤੇਜ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚ ਕੇ ਉਹਨਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ। ਆਪਣੀ ਫਿਲਮ ਦੀ ਪ੍ਰਮੋਸ਼ਨ ਤੋਂ ਪਹਿਲਾਂ ਹੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਤੇ ਇਸ ਤੋਂ ਬਾਅਦ ਉਹ ਆਪਣੀ ਫਿਲਮ ਦੀ ਪ੍ਰਮੋਸ਼ਨ ਕਰਨਗੇ ਅਤੇ ਦਰਬਾਰ ਸਾਹਿਬ ਵਿੱਚ ਅਰਦਾਸ ਕੀਤੀ ਹੈ ਕਿ ਉਹਨਾਂ ਦੀ ਫਿਲਮ ਕਾਮਯਾਬ ਰਹੇ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਉਹ ਹੁਣ ਇਸ ਤੋਂ ਬਾਅਦ ਵਾਗਾ ਸਰਹੱਦ ਤੇ ਜਾ ਕੇ ਰਿਟਰੀਟ ਸੈਰਾਮਨੀ ਦੇਖਣਗੇ ਤੇ ਉੱਥੇ ਜਾ ਕੇ ਆਪਣੀ ਫਿਲਮ ਦੀ ਪ੍ਰਮੋਸ਼ਨ ਕਰਨਗੇ।

Comments

Leave a Reply

Your email address will not be published. Required fields are marked *