ਪੰਜਾਬ : ਪੁਲਿਸ ਵੱਲੋਂ ਚਲਾਇਆ ਗਿਆ ਸਰਚ ਅਭਿਆਨ, ਦੇਖੋ ਵੀਡਿਓ

ਬਠਿੰਡਾ : ਸਬ-ਡਿਵੀਜਨ ਮੌੜ ਦੇ ਏਰੀਏ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਹ ਸਰਚ ਅਪਰੇਸ਼ਨ ਥਾਣਾ ਮੌੜ ਅਤੇ ਥਾਣਾ ਬਾਲਿਆਂਵਾਲੀ ਦੇ ਏਰੀਏ ਵਿਖੇ ਚਲਾਇਆ ਗਿਆ। ਇਸ ਵਿੱਚ 3 ਡੀਐੱਸਪੀਜ਼, ਸੀਆਈਏ-2 ਅਤੇ ਮੁੱਖ ਅਫਸਰਾਨ ਥਾਣਾ ਅਤੇ 100 ਪੁਲਿਸ ਮੁਲਾਜਮਾਂ ਨੇ ਭਾਗ ਲਿਆ। ਇਸ ਮੌਕੇ ਡੀਐੱਸਪੀ ਤਲਵੰਡੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ।

ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਾਬੰਦੀ ਕਰਕੇ ਸੀਲ ਕੀਤਾ ਗਿਆ। ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ। ਇਸ ਸਰਚ ਅਪਰੇਸ਼ਨ ਦੌਰਾਨ ਪੁਲਿਸ ਵੱਲੋਂ 25 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 20 ਲੀਟਰ ਲਾਹਣ, 50 ਨਸ਼ੀਲੀਆਂ ਗੋਲੀਆਂ, 5 ਮੋਬਾਈਲ ਫੋਨ,ਇੱਕ ਮੋਟਰਸਾਈਕਲ, ਇੱਕ ਐਕਟਿਵਾ ਸਕੂਟਰ, 28000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

Comments

Leave a Reply

Your email address will not be published. Required fields are marked *