ਪੰਜਾਬ : 400 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ, ਦੇਖੋ ਵੀਡਿਓ

ਅੰਮ੍ਰਿਤਸਰ :  ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਚਲਾਈ ਗਈ ਮੁਹਿਮ ਦੇ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ। ਸੀਆਈਏ ਸਟਾਫ-2 ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਆਰੋਪੀ ਦੀ ਪਛਾਣ ਹਰਦੀਪ ਸਿੰਘ ਵਾਸੀ ਪੈਰਿਸ ਐਵੀਨਿਊ, ਛੇਹਰਟਾ ਅੰਮ੍ਰਿਤਸਰ ਵਜੋਂ ਹੋਈ ਹੈ। ਆਰੋਪੀ ਤੋਂ 400 ਗ੍ਰਾਮ ਹੈਰੋਇਨ ਅਤੇ ਇੱਕ ਡਿਜ਼ੀਟਲ ਕੰਡਾ ਵੀ ਬ੍ਰਾਮਦ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੀ ਉਮਰ 22 ਸਾਲ ਦੇ ਕਰੀਬ ਹੈ ਤੇ ਬਾਰਵੀਂ ਜਮਾਤ ਤੱਕ ਪੜਿਆ ਹੈ ਅਤੇ ਇਹ ਸਲੂਨ ਦਾ ਕੰਮ ਕਰਦਾ ਸੀ।

ਇਸਨੂੰ ਪੈਰਿਸ ਐਵੀਨਿਊ, ਛੇਹਰਟਾ ਦੇ ਖੇਤਰ ਤੋਂ ਕਾਬੂ ਕੀਤਾ ਜਦੋਂ ਇਹ ਹੈਰੋਇਨ ਦੀ ਸਪਲਾਈ ਕਿਸੇ ਵਿਅਕਤੀ ਨੂੰ ਕਰਨ ਜਾ ਰਿਹਾ ਸੀ। “ਸੁਰੂਆਤੀ ਪੁੱਛਗਿੱਛ ਦੌਰਾਨ ਇਸਨੇ ਦੱਸਿਆ ਕਿ ਇਸਨੇ ਇਹ ਹੈਰੋਇੰਨ ਗੁਰੂ ਕੀ ਵਡਾਲੀ, ਛੇਹਰਟਾ, ਅੰਮ੍ਰਿਤਸਰ ਦੇ ਰਹਿਣ ਵਾਲੇ ਸੰਦੀਪ ਸਿੰਘ ਪਾਸੋਂ ਤੋਂ ਲਈ ਸੀ। ਆਰੋਪੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

Comments

Leave a Reply

Your email address will not be published. Required fields are marked *