ਪੰਜਾਬ ਬਚਾਓ ਰੈਲੀ ਚ ਬਿਕਰਮ ਮਜੀਠੀਆ ਨੇ ਸਰਕਾਰ ਤੇ ਕਸੇ ਤੰਜ, ਦੇਖੋ ਵੀਡੀਓ

ਅਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀ ਅਟਾਰੀ ਹਲਕੇ ਤੇ ਰਾਜਾ ਸੰਸੀ ਹਲਕੇ ਵਿੱਚ ਕੱਢੀ ਗਈ। ਰੈਲੀ ਦੇ ਵਿੱਚ  ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਵ ਦੇ ਨਾਂ ਤੇ ਪੰਜਾਬ ਨੂੰ ਆਈਸੀਯੂ ਵਿੱਚ ਖੜਾ ਕਰ ਦਿੱਤਾ ਹੈ। ਜਿਸ ਨੂੰ ਲੈ ਕੇ ਅੱਜ ਉਹਨਾਂ ਵੱਲੋਂ ਪੰਜਾਬ ਬਚਾਓ ਰੈਲੀ ਕੱਢੀ ਗਈ ਹੈ। 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਨਿਸ਼ਾਨੇ ਸਾਧਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਵਿੱਚ ਲਾ ਐਂਡ ਆਰਡਰ ਬੁਰੀ ਤਰਾਂ ਫੇਲ ਹੈ ਅਤੇ ਪੰਜਾਬ ਵਿੱਚ ਮੌਜੂਦਾ ਸੰਸਦ ਸਿਮਰਨਜੀਤ ਸਿੰਘ ਮਾਨ ਨੂੰ ਜਿਸ ਤਰੀਕੇ ਘਰ ਦੇ ਵਿੱਚ ਹਾਊਸ ਅਰੈਸਟ ਕੀਤਾ ਗਿਆ। ਇਹ ਬੇਹਦ ਹੀ ਮੰਦਭਾਗਾ ਹੈ ਕਿਉਂਕਿ ਵਿਰੋਧੀ ਧਿਰਾਂ ਵੱਲੋਂ ਹਮੇਸ਼ਾ ਆਵਾਜ਼ ਚੁੱਕੀ ਜਾਂਦੀ ਹੈ ਤੇ ਉਹਨਾਂ ਦੀ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਭਗਵੰਤ ਮਾਨ ਦੀ ਸਰਕਾਰ ਵੱਲੋਂ ਕੀਤੀ ਗਈ ਹੈ।

Comments

Leave a Reply

Your email address will not be published. Required fields are marked *