ਪੰਜਾਬ : BJP ਦੇ ਪ੍ਰਧਾਨ ਸੁਨੀਲ ਜਾਖੜ ਨੇ ਸਰਕਾਰ ‘ਤੇ ਕਸੇ ਤੰਜ, ਦੇਖੋ ਵੀਡਿਓ

ਲੁਧਿਆਣਾ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਛੱਲਾ’ ਗਾਉਣ ਦੀ ਬਜਾਏ ਸੂਬੇ ਦੇ ਭਖਦੇ ਮੁੱਦਿਆਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੂਬਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਰਗਾਂ ਨਾਲ ਸਬੰਧਤ ਲੋਕਾਂ ਦਾ ਭਾਜਪਾ ‘ਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਰਾਜਪਾਲ ਦੇ ਅਸਤੀਫ਼ੇ ਸਬੰਧੀ ਉਨ੍ਹਾਂ ਕਿਹਾ ਕਿ ਅਹੁਦੇ ‘ਤੇ ਰਹਿੰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਭਖਦੇ ਮਸਲੇ ਵੱਲ ਸਰਕਾਰ ਦਾ ਧਿਆਨ ਦਿਵਾਇਆ ਸੀ।

ਭਾਵੇਂ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਤਕਰਾਰ ਹੋ ਗਈ ਸੀ ਪਰ 26 ਜਨਵਰੀ ਨੂੰ ਮੁੱਖ ਮੰਤਰੀ ਨੇ ਉਨ੍ਹਾਂ ਛੱਲਾ ਸੁਣਾ ਕੇ ਦਿਲ ਬਹਿਲਾ ਦਿੱਤਾ ਸੀ। ਇਸੇ ਤਰ੍ਹਾਂ ਸੋਸ਼ਲ ਮੀਡੀਆ ਕਾਰਕੁਨ ਭਾਨਾ ਸਿੱਧੂ ਦੀ ਵੱਖ-ਵੱਖ ਦੋਸ਼ਾਂ ਤਹਿਤ ਹੋਈ ਗ੍ਰਿਫ਼ਤਾਰੀ ਸਬੰਧੀ ਉਨ੍ਹਾਂ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੋ ਵੀ ਲੋਕ ਮਸਲਿਆਂ ‘ਤੇ ਸਰਕਾਰ ਵਿਰੁੱਧ ਬੋਲਦਾ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਂਦੀ ਹੈ।

Comments

Leave a Reply

Your email address will not be published. Required fields are marked *