ਪੰਜਾਬ : ਪੁਲਿਸ ਨੇ 3 ਕਿਲੋ 48 ਗ੍ਰਾਮ ਹੈਰੋਇਨ ਅਤੇ 310 ਗ੍ਰਾਮ ਆਈਸ ਸਮੇਤ 4 ਨੂੰ ਗ੍ਰਿਫ਼ਤਾਰ, ਦੇਖੋ ਵੀਡਿਓ

ਲੁਧਿਆਣਾ : ਐਸਟੀਐਫ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋ 48 ਗ੍ਰਾਮ ਹੈਰੋਇਨ ਅਤੇ 310 ਗ੍ਰਾਮ ਆਈਸ ਬਰਾਮਦ ਕੀਤੀ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ਤੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪਹਿਲੇ ਮਾਮਲੇ ਵਿੱਚ ਇੱਕ ਮੁਲਜ਼ਮ ਕੋਲੋਂ 2 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਜਦੋਂਕਿ ਦੂਜੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਕੋਲੋਂ 1 ਕਿਲੋ 30 ਗ੍ਰਾਮ ਹੈਰੋਇਨ ਅਤੇ 310 ਗ੍ਰਾਮ ਆਈਸ ਬਰਾਮਦ ਹੋਈ ਹੈ। ਇਨ੍ਹਾਂ ਮੁਲਜ਼ਮਾਂ ਨੇ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਨਸ਼ਾ ਸਪਲਾਈ ਕਰਨਾ ਸੀ। ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Comments

Leave a Reply

Your email address will not be published. Required fields are marked *