ਪੰਜਾਬ : ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ DC ਨਾਲ ਕੀਤੀ ਮੁਲਾਕਾਤ, ਦੇਖੋ ਵੀਡਿਓ

ਅੰਮ੍ਰਿਤਸਰ : ਪਿਛਲੇ ਦਿਨੀ ਅਸਾਮ ਦੀ ਡਿੱਬੜੂਗੜ੍ਹ ਜੇਲ ਚ ਬੰਦ ਅੰਮ੍ਰਿਤਪਾਲ ਸਿੰਘ ਦੀ ਜੇਲ ਚੋਂ ਆਡੀਓ ਵਾਇਰਲ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰ ਤੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਿੰਘਾਂ ਦੇ ਪਰਿਵਾਰਿਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀ ਅਤੇ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਅੰਮ੍ਰਿਤਸਰ ਦੀ ਜੇਲ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੇ ਜੋ ਅੰਮ੍ਰਿਤਪਾਲ ਸਿੰਘ ਦੀ ਆਡੀਓ ਸੁਣੀ ਹੈ ਕਿ ਜੇਲ ਦੇ ਵਿੱਚ ਉਹਨਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਸ ਨੂੰ ਲੈ ਕੇ ਹੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਬਾਕੀ ਸਾਥੀਆਂ ਨੂੰ ਡਿੱਬੜੂਗੜ੍ਹ ਜੇਲ ਚੋਂ ਪੰਜਾਬ ਦੀ ਕਿਸੇ ਵੀ ਜੇਲ ਦੇ ਵਿੱਚ ਸ਼ਿਫਟ ਕੀਤਾ ਜਾਵੇ। ਉਹਨਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਅਗਰ ਅੰਮ੍ਰਿਤ ਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਸ਼ਿਫਟ ਨਾ ਕੀਤਾ ਗਿਆ ਤਾਂ ਜਿਸ ਤਰੀਕੇ ਉਹਨਾਂ ਵੱਲੋਂ ਭੁੱਖ ਹੜਤਾਲ ਰੱਖੀ ਗਈ, ਉਸੇ ਤਰੀਕੇ ਪੰਜਾਬ ਵਿੱਚ ਉਹ ਵੀ ਭੁੱਖ ਹੜਤਾਲ ਤੇ ਬੈਠਣਗੇ ਤੇ ਸਮੁੱਚੇ ਖਾਲਸਾ ਪੰਥ ਨੂੰ ਇਸ ਭੁੱਖ ਹੜਤਾਲ ਚ ਬੈਠਣ ਦਾ ਸੱਦਾ ਦੇਣਗੇ।

ਇੱਥੇ ਹੀ ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਡਿੱਬੜੂਗੜ੍ਹ ਜੇਲ ਚੋਂ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਉਹਨਾਂ ਦੇ ਕਮਰਿਆਂ ਦੇ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ ਅਤੇ ਉਹਨਾਂ ਦੇ ਉੱਪਰ ਝੂਠੇ ਕੇਸ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਉਹਨਾਂ ਨੂੰ ਖਾਣੇ ਦੇ ਵਿੱਚ ਕੁਝ ਦੇ ਕੇ ਮਾਰਨ ਦੀਆਂ ਵੀ ਸਕੀਮਾਂ ਲਗਾਈਆਂ ਜਾ ਰਹੀਆਂ ਜਿਸ ਨੂੰ ਲੈ ਕੇ ਹੁਣ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਅਤੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਭਾਈ ਅੰਮ੍ਰਿਤ ਪਾਲ ਸਿੰਘ ਤੇ ਉਹਨਾਂ ਦੇ ਸਾਥੀਆਂ ਨੂੰ ਪੰਜਾਬ ਦੀ ਹੀ ਕਿਸੇ ਜੇਲ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਅਗਰ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਪੰਜਾਬ ਦੀ ਜੇਲ ਵਿੱਚ ਸ਼ਿਫਟ ਨਹੀਂ ਕੀਤਾ ਜਾਂਦਾ ਤੇ ਉਹ ਖੁਦ ਸਾਰੇ ਵੱਡੇ ਪੱਧਰ ਤੇ ਭੁੱਖ ਹੜਤਾਲ ਕਰਕੇ ਪ੍ਰਦਰਸ਼ਨ ਕਰਨਗੇ ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਦੀ ਮੰਗ ਮੰਨਦੀ ਹੈ ਜਾਂ ਪਰਿਵਾਰ ਨੂੰ ਵੀ ਭੁੱਖ ਹੜਤਾਲ ਤੇ ਬੈਠਣਾ ਪਵੇਗਾ।

Comments

Leave a Reply

Your email address will not be published. Required fields are marked *