ਪੰਜਾਬ : ਕੇਂਦਰੀ ਟਰੇਡ ਯੂਨੀਅਨ ਵੱਲੋਂ DC ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਲੁਧਿਆਣਾ : ਕੇਂਦਰੀ ਟਰੇਡ ਯੂਨੀਅਨ ਵੱਲੋਂ ਲੁਧਿਆਣਾ ਡੀਸੀ ਦਫਤਰ ਦੇ ਬਾਹਰ ਕੇਂਦਰ ਅਤੇ ਹਰਿਆਣਾ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਖਨੌਰੀ ਬਾਰਡਰ ਤੇ ਕਿਸਾਨ ਨੌਜਵਾਨ ਦੇ ਮੌਤ ਮਾਮਲੇ ਨੂੰ ਲੈ ਕੇ ਵਿਰੋਧ ਜਤਾਉਂਦੇ ਹੋਏ ਕਾਲਾ ਦਿਵਸ ਮਨਾਇਆ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਪੁਤਲਾ ਵੀ ਫੂਕਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਖਨੋਰੀ ਬਾਰਡਰ ਤੇ ਕਿਸਾਨ ਨੌਜਵਾਨ ਦੇ ਮੌਤ ਦੇ ਮਾਮਲੇ ਨੂੰ ਲੈਕੇ ਅੱਜ ਉਹਨਾਂ ਵੱਲੋਂ ਕਾਲਾ ਦਿਵਸ ਮਨਾ ਕੇ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਵਿਰੋਧ ਕਰ ਰਹੇ ਹਾਂ।

Comments

Leave a Reply

Your email address will not be published. Required fields are marked *