Home Punjab>Firozpur ਪੰਜਾਬ : ਪੁਜੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਤੋਂ ਕਰਵਾਇਆ ਜਾਣੂ, ਦੇਖੋ ਵੀਡਿਓ

ਪੰਜਾਬ : ਪੁਜੀ ਵਿਕਸਿਤ ਭਾਰਤ ਸੰਕਲਪ ਯਾਤਰਾ ਨੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਤੋਂ ਕਰਵਾਇਆ ਜਾਣੂ, ਦੇਖੋ ਵੀਡਿਓ

0

ਕੋਟਕਪੂਰਾ :  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਲਈ ਕੱਢੀ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਕੋਟਕਪੂਰਾ ਸ਼ਹਿਰ ਵਿਖੇ ਪੁਜੀ। ਇਥੋਂ ਦੇ ਨਵੇਂ ਬੱਸ ਅੱਡੇ ਕਰਵਾਏ ਸਮਾਗਮ ਦੇ ਦੌਰਾਨ ਯਾਤਰਾ ਵਿਚ ਸ਼ਾਮਲ ਵੈਨ ਰਾਹੀਂ ਲੋਕਾਂ ਨੂੰ ਕੇਂਦਰ ਸਰਕਾਰ ਦੀ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਲਾਭਪਾਤਰੀਆਂ ਦੇ ਫਾਰਮ ਵੀ ਭਰੇ ਗਏ। ਇਹ ਯਾਤਰਾ 5 ਜਨਵਰੀ ਤਕ ਕੋਟਕਪੂਰਾ ਵਿਖੇ ਵੱਖ ਵੱਖ ਇਲਾਕਿਆਂ ਵਿੱਚ ਜਾਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸਕੀਮਾਂ ਦਾ ਲਾਭ ਲੈਣ ਲਈ ਮਦਦ ਵੀ ਕਰੇਗੀ।

ਇਸ ਮੌਕੇ ਤੇ ਬੀਜੇਪੀ ਆਗੂ ਰਾਜਨ ਨਾਰੰਗ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਨੂੰ ਹਰ ਘਰ ਤਕ ਪਹੁੰਚਾਉਣ ਲਈ ਇਹ ਯਾਤਰਾ ਕੱਢੀ ਜਾ ਰਹੀ ਹੈ। ਇਸ ਮੌਕੇ ਤੇ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਨੰਦ ਲਾਲ ਨੇ ਦੱਸਿਆ ਕਿ ਅੱਜ ਪਹਿਲਾਂ ਕੈੰਪ ਲਾਇਆ ਹੈ ਅਤੇ ਅਗਲੇ 3 ਦਿਨ ਹੋਰ ਕੈੰਪ ਵੀ ਲਾਕੇ ਵੱਧ ਤੋਂ ਵੱਧ ਲੋਕਾਂ ਨੂੰ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ।

LEAVE A REPLY

Please enter your comment!
Please enter your name here