Home Mohali ਪੰਜਾਬ : ਹੈਲਥ ਅਫ਼ਸਰਾਂ ਨੇ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਹੈਲਥ ਅਫ਼ਸਰਾਂ ਨੇ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

0

ਫਿਰੋਜ਼ਪੁਰ :  ਉਹਨਾਂ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਹੈਲਥ ਐਂਡ ਵੈਲਨੈਸ ਸੈਂਟਰਾਂ ਉਪੱਰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸੀ ਐਚ ਓ ਵਲੋਂ ਕਰੋਨਾ ਕਾਲ ਅਤੇ ਹੜ੍ਹਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਗਈ। ਪਰੰਤੂ ਵਿਭਾਗ ਵੱਲੋਂ ਪਿੱਛਲੇ ਲੰਮੇਂ ਸਮੇਂ ਤੋਂ ਉਹਨਾਂ ਨਾਲ ਵਧੀਕੀ ਕੀਤੀ ਜਾ ਰਹੀ ਹੈ। ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਉਹਨਾਂ ਨੂੰ 5000 ਰੁਪਏ ਘੱਟ ਤਨਖਾਹ ਦਿੱਤੀ ਜਾ ਰਹੀ ਹੈ। ਜਿਸ ਦੇ ਸਬੰਧ ਵਿੱਚ ਯੂਨੀਅਨ ਵਲੋਂ ਮਾਣਯੋਗ ਸਿਹਤ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਹੁਤ ਵਾਰ ਮੀਟਿੰਗ ਕਰਕੇ ਜਾਣੂੰ ਕਰਵਾਇਆ ਗਿਆ। ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਉੱਲਟ ਸਾਡੇ ਟਾਰਗੇਟ ਵਿੱਚ ਬਦਲਾਅ ਕਰਕੇ, 2-2 ਟਾਰਗੇਟ ਜੋੜ ਕੇ ਇਕ ਬਣਾ ਦਿੱਤਾ ਗਿਆ ਅਤੇ ਸਾਡੇ ਕੰਮਾਂ ਨੂੰ ਹੋਰ ਔਖ਼ਾ ਕੀਤਾ ਜਾ ਰਿਹਾ ਹੈ। ਸਾਰੇ ਕੰਮ ਆਨਲਾਈਨ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਜਦਕਿ ਆਨਲਾਈਨ ਕੰਮ ਕਰਨ ਲਈ ਨਾਂ ਤੇ ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੋਈ ਇੰਟਰਨੈੱਟ ਦੀ ਫੈਸਿਲਟੀ ਹੈ ਅਤੇ ਨਾ ਹੀ ਕੋਈ ਕੰਪਿਊਟਰ ਆਪਰੇਟਰ ਦੀ ਭਰਤੀ ਕੀਤੀ ਗਈ ਹੈ। ਅਗਰ ਸੀ ਐਚ ਓ ਵਲੋਂ ਇਹ ਸਾਰੇ ਕੰਮ ਆਪਣੇ ਆਪ ਆਨਲਾਈਨ ਕੀਤੇ ਜਾਣਗੇ ਤਾਂ ਲੋਕਾਂ ਨੂੰ ਮਿਲ ਰਹੀਆਂ ਜਰੂਰੀ ਸਿਹਤ ਸਹੂਲਤਾਂ ਜਿਵੇ ਓ ਪੀ ਡੀ, ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਜਾਂਚ, ਵੱਖ ਵੱਖ ਪਿੰਡਾਂ ਵਿਚ ਲਗਾਏ ਜਾਂਦੇ ਮੈਡੀਕਲ ਜਾਂਚ ਕੈਂਪ ਆਦਿ ਪ੍ਰਭਾਵਿਤ ਹੋਣਗੇ। ਸੀ ਐਚ ਓ ਆਗੂਆਂ ਨੇ ਕਿਹਾ ਕਿ ਜੇਕਰ ਅੱਜ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਵੀ ਜੇਕਰ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। 9 ਜਨਵਰੀ ਨੂੰ ਚੰਡੀਗੜ੍ਹ ਸਿਹਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ।

LEAVE A REPLY

Please enter your comment!
Please enter your name here