Home Himachal>Baddi ਪੰਜਾਬ : ਫਿਲਮੀ ਅਦਾਕਾਰ ਯੁਵਰਾਜ ਹੰਸ ਤੇ ਮੁਹੰਮਦ ਨਾਜ਼ਿਮ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

ਪੰਜਾਬ : ਫਿਲਮੀ ਅਦਾਕਾਰ ਯੁਵਰਾਜ ਹੰਸ ਤੇ ਮੁਹੰਮਦ ਨਾਜ਼ਿਮ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਹੋਏ ਨਤਮਸਤਕ, ਦੇਖੋ ਵੀਡਿਓ

0

ਅੰਮ੍ਰਿਤਸਰ : ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਣ ਪਹੁੰਚਦੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ। ਉਥੇ ਹੀ ਕਈ ਰਾਜਨੀਤਿਕ ਚਿਹਰੇ ਅਤੇ ਕਈ ਫਿਲਮੀ ਸਟਾਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਆਪਣੇ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਜਿਸ ਦੇ ਚਲਦੇ ਪੰਜਾਬੀ ਫਿਲਮ ਮੁੰਡਾ ਰੋਕ ਸਟਾਰ ਦੀ ਕਾਸਟ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਜਿਸ ਦੇ ਵਿੱਚ ਪੰਜਾਬੀ ਅਦਾਕਾਰ ਯੁਵਰਾਜ ਹੰਸ ਅਤੇ ਫਿਲਮੀ ਟੀਵੀ ਅਦਾਕਾਰ ਮੁਹੰਮਦ ਨਾਜਿਮ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ।

ਉਹਨਾਂ ਨੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਿਲਮੀ ਕਲਾਕਾਰਾਂ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਉਹਨਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲਦੀ ਹੈ। ਉਹਨਾਂ ਕਿਹਾ ਕਿ ਇਨੀ ਠੰਡ ਦੇ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿੱਚ ਆਉਂਦੀਆਂ ਹਨ ਤੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਨਵੀਂ ਫਿਲਮ ਆ ਰਹੀ ਹੈ, ਮੁੰਡਾ ਰੋਕ ਸਟਾਰ ਅਤੇ ਜਿਸ ਦੀ ਚੜ੍ਹਦੀ ਕਲਾ ਤੇ ਫਿਲਮ ਦੀ ਕਾਮਯਾਬੀ ਦੇ ਲਈ ਅਰਦਾਸ ਕਰਨ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਪਹੁੰਚੇ ਹਨ।

LEAVE A REPLY

Please enter your comment!
Please enter your name here