Home Punjab>Ludhiana ਪੰਜਾਬ : ਸਿੱਖਿਆ ਮੰਤਰੀ ਨੇ ਨਿੱਜੀ ਫੰਡ ਤੋਂ 10 ਲੱਖ ਦੇਣ ਦਾ ਕੀਤਾ ਐਲਾਨ, ਦੇਖੋ ਵੀਡਿਓ

ਪੰਜਾਬ : ਸਿੱਖਿਆ ਮੰਤਰੀ ਨੇ ਨਿੱਜੀ ਫੰਡ ਤੋਂ 10 ਲੱਖ ਦੇਣ ਦਾ ਕੀਤਾ ਐਲਾਨ, ਦੇਖੋ ਵੀਡਿਓ

0

ਲੁਧਿਆਣਾ :  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਲੁਧਿਆਣਾ ਦੇ ਵਿੱਚ ਵਕੀਲ ਭਾਈਚਾਰੇ ਵੱਲੋਂ ਮਨਾਈ ਜਾ ਰਹੀ ਲੋਹੜੀ ਦੇ ਤਿਹਾਰ ਦੇ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ। ਇਸ ਦੌਰਾਨ ਉਹਨਾਂ ਵਕੀਲਾਂ ਨੂੰ ਆ ਰਹੀ ਸਮੱਸਿਆਵਾਂ ਅਤੇ ਇਨਫਰਾਸਟਰਕਚਰ ਦੇ ਸੁਧਾਰ ਦੇ ਲਈ ਆਪਣੇ ਨਿੱਜੀ ਫੰਡ ਤੋਂ 10 ਲੱਖ ਰੁਪਆ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸਿੱਖਿਆ ਦੇ ਵਿੱਚ ਕੀਤੇ ਜਾ ਰਹੇ ਸੁਧਾਰਾਂ ਸਬੰਧੀ ਵੀ ਉਹਨਾਂ ਕਿਹਾ ਕਿ ਆਉਣ ਦੀ 31 ਮਾਰਚ ਤੱਕ ਪੰਜਾਬ ਦਾ ਕੋਈ ਅਜਿਹਾ ਸਕੂਲ ਨਹੀਂ ਹੋਵੇਗਾ। ਜਿੱਥੇ ਕਮਰਿਆਂ ਦੀ ਜਾਂ ਫਿਰ ਹੋਰ ਕਿਸੇ ਚੀਜ਼ ਦੀ ਸਮੱਸਿਆ ਹੋਵੇਗੀ। ਉਹਨਾਂ ਕਿਹਾ ਕਿ ਸਭ ਦਾ ਹੱਲ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਪਿਛਲੇ ਸਾਲ 10 ਹਜਾਰ ਅਧਿਆਪਕਾਂ ਦੀ ਭਰਤੀ ਕੀਤੀ ਹੈ। ਅਤੇ ਅਗਲੇ ਸਾਲ ਹੋਰ 10 ਹਜ਼ਾਰ ਅਧਿਆਪਕ ਭਰਤੀ ਕਰਨ ਜਾ ਰਹੇ ਹਾਂ ਜਿਸ ਨਾਲ ਸਟਾਫ ਦੀ ਕਮੀ ਪੂਰੀ ਹੋਵੇਗੀ।

ਉਹਨਾਂ ਕਿਹਾ ਕਿ ਪਿਛਲੀ ਸਰਕਾਰਾਂ ਵੱਲੋਂ ਸਾਨੂੰ ਵਿਰਾਸਤ ਦੇ ਵਿੱਚ ਸਾਨੂੰ 20 ਹਜਾਰ ਕੰਡਮ ਹੋਏ ਸਕੂਲ ਦਿੱਤੇ ਸਨ। ਜਿਨਾਂ ਵਿੱਚੋਂ 8 ਹਜਾਰ ਸਕੂਲਾਂ ਦਾ ਸੁਧਾਰ ਕੀਤਾ ਜਾ ਚੁੱਕਾ ਹੈ। ਸਾਰਿਆਂ ਤੇ ਚਾਰ ਦੀਵਾਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲੁਧਿਆਣਾ ਦੇ ਜਵਾਹਰ ਨਗਰ ਕੈਂਪ ਦੇ ਵਿੱਚ 17 ਕਰੋੜ ਰੁਪਏ ਦੀ ਲਾਗਤ ਦੇ ਨਾਲ ਸਰਕਾਰੀ ਸਕੂਲ ਨੂੰ ਮੈਰੀਟੋਰੀਅਸ ਸਕੂਲ ਬਣਾਇਆ ਜਾ ਰਿਹਾ ਹੈ, ਉਹ ਨਿੱਜੀ ਸਕੂਲਾਂ ਨੂੰ ਵੀ ਮਾਤ ਦੇਵੇਗਾ। ਉਹਨਾਂ ਕਿਹਾ ਕਿ ਸ਼ਹਿਰਾਂ ਦੇ ਵਿੱਚ ਜ਼ਮੀਨ ਮਹਿੰਗੀਆਂ ਹਨ। ਪਰ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਪਰ ਅਸੀਂ ਸਿੱਖਿਆ ਦੇ ਖੇਤਰ ਦੇ ਵਿੱਚ ਵੱਡੇ ਸੁਧਾਰ ਕਰ ਰਹੇ ਹਨ।

LEAVE A REPLY

Please enter your comment!
Please enter your name here