Home Punjab>Ludhiana ਪੰਜਾਬ : ਹਿਟ ਐਂਡ ਰਨ ਦੇ ਵਿਰੋਧ ‘ਚ ਡਰਾਈਵਰ ਭਾਈਚਾਰੇ ਨੇ DC ਦਫਤਰ ਪਹੁੰਚ ਕੇ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

ਪੰਜਾਬ : ਹਿਟ ਐਂਡ ਰਨ ਦੇ ਵਿਰੋਧ ‘ਚ ਡਰਾਈਵਰ ਭਾਈਚਾਰੇ ਨੇ DC ਦਫਤਰ ਪਹੁੰਚ ਕੇ ਕੀਤਾ ਪ੍ਰਦਰਸ਼ਨ, ਦੇਖੋ ਵੀਡਿਓ

0

ਲੁਧਿਆਣਾ : ਕੇਂਦਰ ਸਰਕਾਰ ਵੱਲੋਂ ਹਿਟ ਐਂਡ ਰਨ ਦੇ ਮਾਮਲੇ ਵਿੱਚ ਪਾਸ ਕੀਤੇ ਗਏ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਡਰਾਈਵਰਾਂ ਨੇ ਵੀ ਇਸ ਕਾਨੂੰਨ ਨੂੰ ਕਾਲਾ ਕਾਨੂੰਨ ਦੱਸਦਿਆਂ ਇਸਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਡਰਾਈਵਰ ਭਾਈਚਾਰੇ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਅਤੇ ਵਿਰੋਧ ਪ੍ਰਦਰਸ਼ਨ ਕਰ ਮੋਦੀ ਸਰਕਾਰ ਦਾ ਪੁਤਲਾ ਫੂਕਿਆ।

ਗੱਲਬਾਤ ਕਰਦੇ ਹੋਏ ਡਰਾਈਵਰ ਭਾਈਚਾਰੇ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਡਰਾਈਵਰਾਂ ਤੇ ਥੋਪਿਆ ਜਾ ਰਿਹਾ ਕਾਲਾ ਕਾਨੂੰਨ ਉਸ ਨੂੰ ਰੱਦ ਕਰਵਾਉਣ ਦੇ ਲਈ ਅੱਜ ਡਿਪਟੀ ਕਮਿਸ਼ਨਰ ਦਫਤਰ ਪਹੁੰਚੇ ਹਾਂ। ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਹੈ। ਏਡੀਸੀਪੀ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ ਅਤੇ ਕਿਹਾ ਕਿ ਕਾਨੂੰਨ ਰੱਦ ਨਾ ਹੋਇਆ ਤਾਂ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ।

LEAVE A REPLY

Please enter your comment!
Please enter your name here