Home Punjab>Firozpur ਪੰਜਾਬ : SDM ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਦੇਖੋ ਵੀਡਿਓ

ਪੰਜਾਬ : SDM ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਦੇਖੋ ਵੀਡਿਓ

0

ਕੋਟਕਪੂਰਾ : ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਐਸ ਡੀ ਐਮ ਕੋਟਕਪੂਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਜਲਦ ਹੱਲ ਦੇ ਨਿਰਦੇਸ਼ ਜਾਰੀ ਕੀਤੇ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਪੰਜਾਬ ਸਰਕਾਰ ਤੁਹਾਡੇ ਦੁਆਰ’ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਿਸ ਸਦਕਾ ਵੱਖ ਵੱਖ ਪਿੰਡਾਂ ਵਿਚ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਪਹਿਲੇ ਦੇ ਆਧਾਰ ’ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦਾ ਉਪਰਾਲਾ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਪਿੰਡ ਖਾਰਾ ਵਿਖੇ ਇਹ ਸੁਵਿਧਾ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਪਿੰਡ ਵਾੜਾ ਦਰਾਕਾ, ਚੱਕ ਕਲਿਆਣ , ਠਾੜਾ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਲਗਾਉਣ ਦਾ ਮੰਤਵ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਤਾਂ ਜੋ ਲੋਕਾਂ ਦੇ ਕੰਮ ਪਿੰਡ ਪੱਧਰ ਤੇ ਹੀ ਹੋ ਸਕਣ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। ਇਸ ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ । ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here