Home Punjab>Rupnagar ਪੰਜਾਬ: ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਕੂਲ ਦੀ ਕੀਤੀ ਭੰਨ ਤੋੜ, ਦੇਖੋ ਵੀਡੀਓ

ਪੰਜਾਬ: ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਕੂਲ ਦੀ ਕੀਤੀ ਭੰਨ ਤੋੜ, ਦੇਖੋ ਵੀਡੀਓ

0

ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡ ਗੁਰਚੱਕ ਦੇ ਸਰਕਾਰੀ ਸਕੂਲ ਵਿੱਚ ਲਗੀ ਮਿਸਤਰੀਆਂ ਦੀ ਲੇਬਰ ਉੱਪਰ ਕੁਝ ਅਨਪਛਾਤੇ ਨੌਜਵਾਨਾਂ ਵੱਲੋਂ ਇੱਟਾ ਰੋੜੇ ਬਰਸਾਏ ਜਾਣ ਅਤੇ ਤੇਜਧਾਰ ਹਥਿਆਰਾਂ ਨਾਲ ਸਕੂਲ ਦੀ ਭੰਨ ਤੋੜ ਕਰਨ ਦਾ ਮਾਮਲਾ ਸਾਮਣੇ ਆਇਆ ਹੈ। 

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਿਸ਼ਤਰੀ ਲਾਡੀ ਮਸ਼ੀਹ ਨੇ ਦੱਸਿਆ ਕਿ ਉਹ ਬੀਤੇ ਕੁਝ ਦਿਨਾਂ ਤੋਂ ਸਕੂਲ ਵਿੱਚ ਕੰਮ ਕਰ ਰਹੇ ਹਾਂ। ਰਾਤ ਨੂੰ ਕਰੀਬ ਪੰਜ ਤੋਂ ਸੱਤ ਅਣਪਛਾਤੇ ਵਿਅਕਤੀ ਨੇ ਇੱਟਾਂ ਰੋੜਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਹਨਾ ਤੇ ਹਮਲਾ ਕਰ ਦਿੱਤਾ। ਲੈਬਰ ਨੇ ਸਕੂਲ ਦੇ ਅੰਦਰ ਜਾ ਕੇ ਆਪਣੀ ਜਾਨ ਬਚਾਈ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਸਕੂਲ ਦੀ ਹੈਡ ਟੀਚਰ ਅਤੇ ਠੇਕੇਦਾਰ ਨੂੰ ਸੂਚਨਾ ਦਿੱਤੀ ਗਈ। ਜਿਨਾਂ ਵੱਲੋਂ ਪੁਲਿਸ ਚੌਂਕੀ ਧਰਮਕੋਟ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਸਬੰਧੀ ਪੁਲੀਸ ਚੌਂਕੀ ਇਨਚਾਰਜ ਜਗਤਾਰ ਸਿੰਘ ਨੇ ਕਿਹਾ ਕਿ ਮਾਮਲਾ ਦੀ ਸ਼ਿਕਾਇਤ ਮਿਲ ਚੁਕੀ ਹੈ  ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

LEAVE A REPLY

Please enter your comment!
Please enter your name here