Home Himachal>Baddi ਪੰਜਾਬ : ਫਾਇਰਿੰਗ ਮਾਮਲੇ ‘ਚ ਪੁਲਿਸ ਨੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਦੇਖੋ ਵੀਡਿਓ

ਪੰਜਾਬ : ਫਾਇਰਿੰਗ ਮਾਮਲੇ ‘ਚ ਪੁਲਿਸ ਨੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਦੇਖੋ ਵੀਡਿਓ

0

ਅੰਮ੍ਰਿਤਸਰ : ਪਿਛਲੇ ਦਿਨੀ ਸੰਧੂ ਕਲੋਨੀ ਕੁੰਡਿਆਂ ਵਾਲਾ ਖੂਹ ਦੇ ਨਜ਼ਦੀਕ ਦੋ ਧਿਰਾਂ ਵਿਚਾਲੇ ਝਗੜਾ ਹੋਣ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਦੇ ਵਿੱਚ ਇੱਕ ਗੁਰਕੀਰਤ ਸਿੰਘ ਉਰਫ ਕੀਰਤ ਗੰਭੀਰ ਰੂਪ ਵਿੱਚ ਜਖਮੀ ਹੋਇਆ ਸੀ। ਪੁਲਿਸ ਨੇ ਇਸ ਪੂਰੇ ਮਾਮਲੇ ਚ ਜਾਂਚ ਕਰਦੇ ਹੋਏ ਹੁਣ ਦੋਵਾਂ ਧਿਰਾਂ ਦੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਹੈ। ਇਸ ਸੰਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਸੀਪੀ ਟੂ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪਿਛਲੇ ਦਿਨੀ ਥਾਣਾ ਸਦਰ ਅਧੀਨ ਇਲਾਕੇ ਦੇ ਵਿੱਚ 2 ਧਿਰਾਂ ਵਿਚਾਲੇ ਝਗੜਾ ਹੋਇਆ ਸੀ।

ਝਗੜੇ ਦੌਰਾਨ ਗੋਲੀ ਵੀ ਚੱਲੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਜਾਂਚ ਕਰਦੇ ਹੋਏ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਅਤੇ ਬਾਅਦ ਵਿੱਚ ਇਹ ਗੱਲ ਸਾਹਮਣੇ ਆਈ ਕਿ ਜੋ ਵਿਅਕਤੀ ਜ਼ਖਮੀ ਹੋਇਆ ਹੈ। ਉਹਨਾਂ ਦੀ ਧਿਰ ਵੱਲੋਂ ਹੀ ਹਮਲਾ ਕੀਤਾ ਗਿਆ ਸੀ ਅਤੇ ਜਿਸ ਕਾਰਨ ਵਿਅਕਤੀ ਦੇ ਨਾਲ ਉਹਨਾਂ ਦਾ ਝਗੜਾ ਹੋਇਆ ਸੀ। ਆਰੋਪੀ ਦੀ ਪਹਿਚਾਣ ਅੰਕੁਸ਼ ਦੇ ਰੂਪ ਵਿੱਚ ਹੋਈ ਹੈ। ਜਖਮੀ ਵਿਅਕਤੀ ਦੀ ਪਹਿਚਾਣ ਗੁਰਕੀਰਤ ਸਿੰਘ ਦੇ ਤੌਰ ਤੇ ਹੋਈ ਹੈ। ਉਸਦੇ ਸਾਥੀ ਰੋਹਣ ਅਤੇ ਸ਼ਹਿਦ ਨੂੰ ਵੀ ਪੁਲਿਸ ਨੇ ਕਾਬੂ ਕਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਮੌਕੇ ਤੇ ਪੁਲਿਸ ਨੂੰ 4 ਖੋਲ ਵੀ ਬਰਾਮਦ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਸ ਪੂਰੇ ਮਾਮਲੇ ਤੇ ਮਾਮਲਾ ਦਰਜ ਕਰ ਲਿੱਤਾ ਗਿਆ ਹੈ ਅਤੇ ਹੋਰ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here