Home Punjab>Rupnagar ਪੰਜਾਬ : ਕਿਸਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ‘ਚ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡੀਓ

ਪੰਜਾਬ : ਕਿਸਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ‘ਚ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡੀਓ

0

ਬਟਾਲਾ : ਦਿੱਲੀ ਲਈ ਰਵਾਨਾ ਹੋਏ ਕਿਸਾਨਾਂ ਦੇ ਕਾਫਲੇ ਨੂੰ ਸੰਭੂ ਬਾਰਡਰ ਤੇ ਖੱਟਰ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋਣਾ ਪਿਆ। ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਛੁੱਟੇ ਗਏ, ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ, ਇਸ ਧੱਕੇਸ਼ਾਹੀ ਦੇ ਵਿਰੋਧ ਵਿਚ ਬਟਾਲਾ ਦੇ ਫੁਆਰਾ ਚੌਂਕ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਵਲੋਂ ਖੱਟਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀਆਂ ਇਹ ਧੱਕੇਸ਼ਾਹੀਆਂ ਦੇ ਖਿਲਾਫ ਏਕਜੁਟ ਹੋਕੇ ਲੰਬਾ ਸੰਘਰਸ਼ ਵਿੱਢਿਆ ਜਾਵੇਗਾ। ਰੇਲ ਅਤੇ ਸੜਕੀ ਆਵਾਜਾਈ ਰੋਕੀ ਜਾਵੇਗੀ ਅਤੇ ਪੂਰੀ ਦਿੱਲੀ ਦਾ ਘੇਰਾਵ ਕਰਦੇ ਹੋਏ ਸਰਕਾਰਾਂ ਦੀ ਇਹਨਾਂ ਧੱਕੇਸ਼ਾਹੀਆਂ ਦੇ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ, ਸਰਕਾਰਾਂ ਦੇ ਨੱਕ ਵਿਚ ਦਮ ਕੀਤਾ ਜਾਵੇਗਾ।

LEAVE A REPLY

Please enter your comment!
Please enter your name here