ਪੰਜਾਬ : ਦੋ ਲੁਟੇਰੇ ਔਰਤ ਦੀਆਂ ਸੋਨੇ ਦੀਆਂ ਬਾਲੀਆਂ ਲਾਹਕੇ ਹੋਏ ਫਰਾਰ, ਦੇਖੋ ਵੀਡਿਓ

ਫਿਰੋਜ਼ਪੁਰ : ਪੰਜਾਬ ਵਿੱਚ ਲੁੱਟਾਂ ਖੋਹਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਬੇਸ਼ੱਕ ਪੁਲਿਸ ਵੱਲੋਂ ਫਲੈਗ ਮਾਰਚ ਕੱਢ ਕੇ ਸੁਰੱਖਿਆ ਦੇ ਦਾਅਵੇ ਕੀਤੇ ਜਾ ਰਹੇ ਹਨ । ਪਰ ਲੁਟੇਰੇ ਪੁਲਿਸ ਤੋਂ ਵੀ ਦੋ ਕਦਮ ਅੱਗੇ ਚਲਦੇ ਨਜਰ ਆ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਦੇ ਬਾਰਡਰ ਰੋਡ ਤੋਂ ਸਾਹਮਣੇ ਆਇਆ ਹੈ। ਜਿਥੇ ਲੁਟੇਰਿਆਂ ਨੇ ਇੱਕ ਔਰਤ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। 

ਜਾਣਕਾਰੀ ਦਿੰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਹ ਜਲਾਲਾਬਾਦ ਤੋਂ ਆ ਰਹੇ ਸਨ ਕਿ ਰਾਸਤੇ ਵਿੱਚ ਦੋ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋਕੇ ਉਨ੍ਹਾਂ ਦੇ ਮਗਰ ਆਏ ਸਨ ਅਤੇ ਮੌਕਾ ਦੇਖ ਉਨ੍ਹਾਂ ਨੇ ਉਸਦੀਆਂ ਦੋ ਸੋਨੇ ਦੀਆਂ ਬਾਲੀਆਂ ਝਪਟ ਮਾਰਕੇ ਲਾਹ ਲਈਆ ਅਤੇ ਫਰਾਰ ਹੋ ਗਏ। ਜਿਨ੍ਹਾਂ ਦੀ ਕੀਮਤ ਕਰੀਬ 50 ਹਜਾਰ ਰੁਪਏ ਦੱਸੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਨੇ ਦੱਸਿਆ ਕਿ ਇਸ ਰੋਡ ਤੇ ਚੌਕੀ ਅਤੇ ਨਾਕੇ ਹੋਣ ਦੇ ਬਾਵਜੂਦ ਵੀ ਲੁਟੇਰੇ ਲਗਾਤਾਰ ਲੁੱਟਾ ਖੋਹਾਂ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ। ਕਿ ਇਹਨਾਂ ਲੁਟੇਰਿਆਂ ਨੂੰ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਕਿਸੇ ਹੋਰ ਦਾ ਇਸ ਤਰ੍ਹਾਂ ਦਾ ਨੁਕਸਾਨ ਨਾ ਹੋਵੇ।

Comments

Leave a Reply

Your email address will not be published. Required fields are marked *