ਪੰਜਾਬ : ਜਲਦੀ ਹੀ ਵਿਆਹ ਦੇ ਬੰਧਨ ‘ਚ ਬੱਝਣਗੇ ਕੈਬਨਿਟ ਮੰਤਰੀ ਹਰਜੋਤ ਬੈਂਸ

ਅਨੰਦਪੁਰ ਸਾਹਿਬ: ਪੰਜਾਬ ਦੇ ਕੈਬਨਿਟ ਮੰਤਰੀ ਸ: ਹਰਜੋਤ ਸਿੰਘ ਬੈਂਸ ਛੇਤੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਗੱਲ ਦਾ ਖੁਲਾਸਾ ਇਕ ਨਿੱਜੀ ਚੈਨਲ ਨੇ ਕਰਦਿਆਂ ਸ: ਹਰਜੋਤ ਸਿੰਘ ਬੈਂਸ ਦੇ ਹਵਾਲੇ ਨਾਲ ਹੀ ਕਿਹਾ ਹੈ ਕਿ ਉਹ ਛੇਤੀ ਹੀ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ।

ਇਹ ਵੀ ਪਤਾ ਲੱਗਾ ਹੈ ਕਿ ਉਹ ਪੰਜਾਬ ਕੈਡਰ ਦੀ ਹੀ ਇਕ ਆਈ.ਪੀ.ਐੱਸ. ਅਧਿਕਾਰੀ ਨਾਲ ਵਿਆਹ ਕਰਨ ਜਾ ਰਹੇ ਹਨ ਪਰ ਅਜੇ ਇਹ ਨਾਂਅ ਸਾਹਮਣੇ ਨਹੀਂ ਆਇਆ ਹੈ। ਚੈਨਲ ਅਨੁਸਾਰ ਇਹ ਵਿਆਹ ਮਾਰਚ ਮਹੀਨੇ ਦੇ ਅੰਦਰ ਹੀ ਸ੍ਰੀ ਅਨੰਦਪੁਰ ਸਾਹਿਬ ਵਿਖ਼ੇ ਹੀ ਹੋਵੇਗਾ।

Comments

Leave a Reply

Your email address will not be published. Required fields are marked *