ਪੰਜਾਬ: ਰੇਲਵੇ ਰੋਡ ਕੋਲ ਦੋ ਵਾਹਨਾਂ ਦੀ ਭਿਆਨਕ ਟੱਕਰ, ਦੇਖੋ ਵੀਡੀਓ

ਸ਼੍ਰੀ ਅਨੰਦਪੁਰ ਸਾਹਿਬ: ਰੇਲਵੇ ਰੋਡ ਨੇੜੇ ਅੱਜ ਸਵੇਰੇ ਦੋ ਵਾਹਨਾਂ ਦੀ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹਾਦਸਾ ਨੰਗਲ ਤੋਂ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਰੋਡ ਨੇੜੇ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਕਾਰ ਸੜਕ ‘ਤੇ ਪਲਟ ਗਈ। ਪਰ ਗ਼ਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੁਹਾਨੂੰ ਇੱਥੇ ਦੱਸ ਦੇਈਏ ਕਿ ਨੰਗਲ ਵਿਚ ਫਲਾਈਓਵਰ ਬਣਨ ਦੇ ਕਾਰਨ ਮਾਰਗ ਨੂੰ ਡਾਇਵਰਟ ਕੀਤਾ ਗਿਆ ਹੈ ਨੰਗਲ ਰੇਲਵੇ ਰੋਡ ਦੇ ਕੋਲ ਮਾਰਗ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ।

ਨੰਗਲ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਵੱਲ ਜਾਣ ਵਾਲੇ ਟਰੈਫਿਕ ਅਤੇ ਟ੍ਰੈਫਿਕ ਦੇ ਆਣ ਕਾਰਨ ਨੰਗਲ ਵਿੱਚ ਕਾਫੀ ਆਵਾਜਾਈ ਰਹਿੰਦੀ ਹੈ ਜਿਸਨੂੰ ਲੈ ਕੇ ਲੋਕਾਂ ਵੱਲੋਂ ਅਕਸਰ ਮੰਗ ਕੀਤੀ ਗਈ ਸੀ ਕਿ ਰੇਲਵੇ ਰੋਡ ਕੋਲ ਦੋ ਭਾਗਾਂ ਵਿਚ ਵੰਡੇ ਗਏ ਮਾਰਗ ਦੇ ਉਤੇ ਸਖਤ ਪ੍ਰਬੰਧ ਕੀਤੇ ਜਾਣ ਤਾਂ ਕਿ ਇਸ ਜਗ੍ਹਾ ਤੇ ਹੋ ਰਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਲੋਕਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਜਗ੍ਹਾ ਤੇ ਕਾਫੀ ਹਾਦਸੇ ਹੁੰਦੇ ਨੇ ਉਸ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

Comments

Leave a Reply

Your email address will not be published. Required fields are marked *