ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਸਾਂਝੇ ਤੌਰ ‘ਤੇ ਕੱਢਿਆ ਫਲੈਗ ਮਾਰਚ, ਦੇਖੋ ਵੀਡਿਓ 

ਰੋਪੜ: ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਸਾਂਝੇ ਤੌਰ ‘ਤੇ ਫਲੈਗ ਮਾਰਚ ਕੱਢਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਇਸ ਮਾਰਚ ਦੌਰਾਨ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਸਮੂਹ ਮਾਰਕਿਟ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ।

ਰੋਪੜ ਵਿੱਚ ਪੈਰਾ ਮਿਲਟਰੀ ਫੋਰਸ ਤਾਇਨਾਤ ਹੈ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਨਾਕਾਬੰਦੀ ਵੀ ਕੀਤੀ ਗਈ ਹੈ। ਇਸ ਮੌਕੇ ਰੋਪੜ ਦੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨਾਲ ਪੈਰਾ ਮਿਲਟਰੀ ਫੋਰਸ ਨੂੰ ਹਦਾਇਤਾਂ ਦਿੱਤੀਆਂ ਗਈਆਂ ਅਤੇ ਨਾਲ ਹੀ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ।

Comments

Leave a Reply

Your email address will not be published. Required fields are marked *